BSF ਨੇ ਸੁੱਟੇ ਪਾਕਿਸਤਾਨ ਦੇ 2 ਡਰੋਨ, ਵੱਡੀ ਮਾਤਰਾ ''ਚ ਹੈਰੋਇਨ ਜ਼ਬਤ
Saturday, May 20, 2023 - 01:59 AM (IST)

ਅੰਮ੍ਰਿਤਸਰ (ਨੀਰਜ): ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਹੱਦ ਪਾਰ ਤੋਂ ਭਾਰਤ ਵਿਚ ਨਸ਼ੇ ਦੀ ਸਪਲਾਈ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਾਰਤੀ ਫ਼ੌਜ ਵੱਲੋਂ ਮੁਸਤੈਦੀ ਨਾਲ ਕੰਮ ਕਰਦਿਆਂ ਲਗਾਤਾਰ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਭਾਰਤ ਸਰਕਾਰ ਨੇ ਸਜ਼ਾ ਪੂਰੀ ਹੋਣ 'ਤੇ 22 ਪਾਕਿਸਤਾਨੀ ਕੈਦੀਆਂ ਨੂੰ ਕੀਤਾ ਰਿਹਾਅ
ਸ਼ੁੱਕਰਵਾਰ ਦੇਰ ਰਾਤ ਵੀ ਪਾਕਿਸਤਾਨ ਦੇ 2 ਡਰੋਨ ਭਾਰਤੀ ਇਲਾਕੇ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਬੀ.ਐੱਸ.ਐੱਫ. ਅੰਮ੍ਰਿਤਸਰ ਦੀ ਟੀਮ ਨੇ ਮੁਸਤੈਦੀ ਨਾਲ ਦੋਵੇਂ ਡਰੋਨ ਮਾਰ ਡਿਗਾਏ ਹਨ। ਇਕ ਡਰੋਨ ਧਾਰੀਵਾਲ ਅਤੇ ਦੂਜਾ ਰਤਨ ਖੁਰਦ ਵਿਚ ਸੁੱਟਿਆ ਗਿਆ ਹੈ। ਇਸ ਦੇ ਨਾਲ ਹੀ 2 ਕਿੱਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।