ਵੱਡੀ ਖ਼ਬਰ: BSF ਦੇ ਜਵਾਨ ਨੇ ਸਰਵਿਸ ਕਾਰਬਾਈਨ ਨਾਲ ਕੀਤਾ 4 ਸਾਥੀਆਂ ਦਾ ਕਤਲ

Sunday, Mar 06, 2022 - 12:59 PM (IST)

ਵੱਡੀ ਖ਼ਬਰ: BSF ਦੇ ਜਵਾਨ ਨੇ ਸਰਵਿਸ ਕਾਰਬਾਈਨ ਨਾਲ ਕੀਤਾ 4 ਸਾਥੀਆਂ ਦਾ ਕਤਲ

ਅੰਮ੍ਰਿਤਸਰ (ਨੀਰਜ, ਗੁਰਿੰਦਰ ਸਾਗਰ) - ਅੰਮ੍ਰਿਤਸਰ ਦੇ ਖਾਸਾ ਹੈੱਡਕੁਆਟਰ ’ਚ ਇਕ ਬੀ.ਐੱਸ. ਐੱਫ ਦੇ ਜਵਾਨ ਵਲੋਂ ਆਪਣੇ ਹੀ ਚਾਰ ਸਾਥੀਆਂ ਦਾ ਸਰਵਿਸ ਕਾਰਬਾਈਨ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਬੀ.ਐੱਸ.ਐੱਫ ਨੇ ਮ੍ਰਿਤਕ ਜਵਾਨਾਂ ਦੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਖ਼ਬਰ ਲਿਖੇ ਜਾਣ ਤੱਕ ਇਹ ਵੀ ਨਹੀਂ ਪਤਾ ਲੱਗ ਸਕਿਆ ਸੀ ਕਿ ਕੀ BSF ਦੇ ਜਵਾਨ ਨੇ ਅਜਿਹਾ ਕਦਮ ਕਿਉਂ ਚੁੱਕਿਆ ਹੈ?

ਪੜ੍ਹੋ ਇਹ ਵੀ ਖ਼ਬਰ - ਪਠਾਨਕੋਟ 'ਚ ਰਿਸ਼ਤੇ ਹੋਏ ਦਾਗਦਾਰ, ਜ਼ਮੀਨੀ ਵਿਵਾਦ ਦੇ ਚੱਲਦਿਆਂ ਦਿਓਰਾਂ ਨੇ ਲੁੱਟੀ ਭਾਬੀ ਦੀ ਪੱਤ

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਇਸ ਮਾਮਲੇ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਦੌਰਾਨ 4 ਜਵਾਨ ਜ਼ਖ਼ਮੀ ਵੀ ਹੋਏ ਹਨ। ਇਸ ਸਬੰਧ ’ਚ  ਜਾਣਕਾਰੀ ਦਿੰਦੇ ਹੋਏ ਐੱਸ ਐੱਸ ਪੀ. ਦੀਪਕ ਖਿਲੌਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀ ਹੋਏ ਸਾਰੇ ਬੀ.ਐੱਸ.ਐੱਫ. ਜਵਾਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਅੰਮ੍ਰਿਤਸਰ ਵਿਖੇ ਪਹੁੰਚਾਇਆ ਗਿਆ ਹੈ। ਇਸ ਸਬੰਧ ਬਾਕੀ ਦੀ ਸਾਰੀ ਜਾਣਕਾਰੀ ਬਹੁਤ ਜਲਦੀ ਸਾਹਮਣੇ ਆ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ 


author

rajwinder kaur

Content Editor

Related News