ਪਾਕਿਸਤਾਨੀ ਡਰੋਨ ''ਤੇ BSF ਜਵਾਨਾਂ ਨੇ ਕੀਤੀ ਫਾਇਰਿੰਗ, ਸਰਚ ਅਭਿਆਨ ਦੌਰਾਨ 55 ਕਰੋੜ ਰੁਪਏ ਦੀ ਹੈਰੋਇਨ ਬਰਾਮਦ

05/26/2024 6:31:32 PM

ਗੁਰਦਾਸਪੁਰ (ਵਿਨੋਦ)- ਬੀ.ਐੱਸ.ਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ.ਐੱਸ.ਐੱਫ ਦੀ 27 ਬਟਾਲੀਅਨ ਦੀ ਬੀ.ਓ.ਪੀ ਚੰਦੂ ਵਡਾਲਾ ’ਤੇ ਤਾਇਨਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਅੱਜ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ’ਤੇ ਫਾਇਰਿੰਗ ਕੀਤੀ ਗਈ।

ਇਹ ਵੀ ਪੜ੍ਹੋ- ਗੁਰਦਾਸਪੁਰ ’ਚ ਵੱਡੀ ਵਾਰਦਾਤ, ਆੜ੍ਹਤੀ ਨੇ ਟਰੱਕ ਡਰਾਈਵਰ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਜਾਣਕਾਰੀ ਅਨੁਸਾਰ ਬੀਤੀ ਰਾਤ 1:30 ਵਜੇ ਦੇ ਕਰੀਬ ਬੀ. ਓ. ਪੀ. ਚੰਦੂ ਵਡਾਲਾ ਦੇ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਡਰੋਨ ਦੀ ਗੂੰਜ ਸੁਣਾਈ ਦੇਣ 'ਤੇ 3 ਦੇ ਕਰੀਬ ਫਾਇਰ ਕੀਤੇ ਗਏ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਬੀ.ਐੱਸ.ਐੱਫ ਤੇ ਪੁਲਸ ਥਾਣਾ ਕਲਾਨੌਰ ਵੱਲੋਂ ਸਬੰਧਤ ਏਰੀਏ ਵਿੱਚ ਐਤਵਾਰ ਤੜਕਸਾਰ ਤੋਂ ਇਲਾਕੇ ਵਿੱਚ ਨਾਕਾਬੰਦੀ ਕਰਕੇ ਸਰਚ ਅਭਿਆਨ ਚਲਾਇਆ ਹੋਇਆ ਸੀ। ਬੀ.ਐੱਸ.ਐੱਫ ਜਵਾਨਾਂ ਵੱਲੋਂ ਸਰਚ ਅਭਿਆਨ ਦੌਰਾਨ ਖੇਤਾਂ ਵਿੱਚੋਂ ਡਰੋਨ ਰਾਹੀਂ 55 ਕਰੋੜ ਰੁਪਏ ਦੀ ਕੀਮਤ ਦੀ  11 ਕਿੱਲੋਂ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ- ਪਤੀ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੈਬਸਾਈਟਾਂ ਲਈ ਪਤਨੀ ਦੀ ਅਸ਼ਲੀਲ ਵੀਡੀਓ ਕਰਦਾ ਸੀ ਵਾਇਰਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News