ਪੁਲਸ ਤੇ BSF ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਰੁਪਏ ਦੀ ਹੈਰੋਇਨ ਸਣੇ ਪਿਸਤੌਲ ਤੇ ਦੋ ਮੈਗਜ਼ੀਨ ਬਰਾਮਦ
Sunday, Nov 26, 2023 - 06:57 PM (IST)

ਅਜਨਾਲਾ/ਭਿੰਡੀਸੈਦਾਂ (ਗੁਰਜੰਟ)- ਪੰਜਾਬ ਸਰਕਾਰ ਤੇ ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਆਈ.ਪੀ.ਐੱਸ ਸਤਿੰਦਰ ਸਿੰਘ ਵੱਲੋਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲ਼ਾਫ ਵਿੱਢੀ ਮੁਹਿੰਮ ਤਹਿਤ ਪੁਲਸ ਤੇ ਬੀ.ਐੱਸ.ਐੱਫ ਨੂੰ ਉਸ ਵਕਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸਬ ਡਵੀਜਨ ਅਟਾਰੀ ਦੇ ਅਧੀਨ ਆਉਂਦੇ ਥਾਣਾ ਲੋਪੋਕੇ ਦੇ ਪਿੰਡ ਚੱਕ ਅੱਲਾ ਬਖਸ਼ ਤੋਂ ਵੱਡੀ ਮਾਤਰਾ 'ਚ ਹੈਰੋਇਨ ਤੇ ਹਥਿਆਰ ਬਰਾਮਦ ਹੋਏ।
ਇਹ ਵੀ ਪੜ੍ਹੋ- ਤਰਨਤਾਰਨ ਪੁਲਸ ਨੇ ਲੁਟੇਰਿਆਂ ਦਾ ਕੀਤਾ ਐਨਕਾਊਂਟਰ, ਦੋਵੇਂ ਪਾਸੋਂ ਚੱਲੀਆਂ ਗੋਲੀਆਂ
ਜਾਣਕਾਰੀ ਮੁਤਾਬਿਕ ਸਬ ਡਵੀਜਨ ਅਟਾਰੀ ਦੇ ਡੀ.ਐੱਸ.ਪੀ ਗੁਰਿੰਦਰਪਾਲ ਸਿੰਘ ਨਾਗਰਾ ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਨੂੰ ਸਾਂਝੀ ਸੂਚਨਾ ਮਿਲੀ ਕਿ ਪਿੰਡ ਚੱਕ ਅੱਲਾ ਬਖਸ਼ ਵਿਖੇ ਕੁਝ ਸਮਗਲਰਾਂ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਸਮਗਲਿੰਗ ਕੀਤੀ ਜਾ ਰਹੀ ਹੈ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਤੇ ਬੀ.ਐੱਸ.ਐੱਫ ਵਲੋਂ ਚਲਾਏ ਸਾਂਝੇ ਸਰਚ ਆਪਰੇਸ਼ਨ ਦੌਰਾਨ 5.240 ਕਿਲੋਗ੍ਰਾਮ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ ਅਤੇ 20 ਜਿੰਦਾ ਰੋਂਦ ਬਰਾਮਦ ਹੋਏ। ਪੁਲਸ ਵਲੋਂ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰਕੇ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਿਸ ਵੀ ਕਿਸੇ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਵੇਗੀ ਉਸਦੇ ਖਿਲ਼ਾਫ ਸਖ਼ਤ ਤੋਂ ਸਖ਼ਤ ਕਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਆਮ ਆਦਮੀ ਪਾਰਟੀ ਨੂੰ 11 ਸਾਲ ਹੋਏ ਪੂਰੇ, CM ਮਾਨ ਨੇ ਟਵੀਟ ਕਰ ਆਖੀ ਇਹ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8