BSF ਨੇ ਕਾਬੂ ਕੀਤਾ ਘੁਸਪੈਠੀਆ, ਪਾਕਿਸਤਾਨ ਰਸਤਿਓਂ ਦਾਖ਼ਲ ਹੋ ਰਿਹਾ ਸੀ ਅਫ਼ਗਾਨੀ ਨਾਗਰਿਕ

Tuesday, Feb 06, 2024 - 02:58 AM (IST)

BSF ਨੇ ਕਾਬੂ ਕੀਤਾ ਘੁਸਪੈਠੀਆ, ਪਾਕਿਸਤਾਨ ਰਸਤਿਓਂ ਦਾਖ਼ਲ ਹੋ ਰਿਹਾ ਸੀ ਅਫ਼ਗਾਨੀ ਨਾਗਰਿਕ

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਦੇ ਬਮਿਆਲ ਸੈਕਟਰ 'ਤੇ ਬੀ. ਐੱਸ. ਐੱਫ ਵੱਲੋਂ ਸਵੇਰੇ ਕਰੀਬ 11 ਵਜੇ ਦੇ ਆਸ-ਪਾਸ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਮਿਲੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਘੁਸਪੈਠੀਆ ਅਫ਼ਗਾਨਿਸਤਾਨ ਦਾ ਵਸਨੀਕ ਹੈ ਅਤੇ ਪਾਕਿਸਤਾਨ ਦੇ ਰਸਤੇ ਭਾਰਤ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਸੁਰੱਖਿਆ ਏਜੰਸੀਆਂ ਅਤੇ ਬੀ.ਐੱਸ.ਐੱਫ ਵੱਲੋਂ ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਉਸ ਕੋਲੋਂ ਪਾਕਿਸਤਾਨੀ ਕਰੰਸੀ ਜੋ ਕਰੀਬ 280 ਰੁਪਏ ਬਣਦੀ ਹੈ ਤੇ ਇਕ ਲਾਈਟਰ ਬਰਾਮਦ ਹੋਇਆ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸਿੱਧੂ ਤੇ ਬਾਜਵਾ ਨੂੰ ਦਿੱਤੀ ਨਸੀਹਤ; INDIA ਗਠਜੋੜ ਬਾਰੇ ਵੀ ਕਹੀਆਂ ਇਹ ਗੱਲਾਂ

ਪੁੱਛਗਿੱਛ 'ਚ ਉਸ ਨੇ ਆਪਣਾ ਨਾਂ ਨਜੀਬ ਅਹਿਮਦ (24) ਦੱਸਿਆ ਹੈ, ਜੋ ਕਿ ਅਫ਼ਗਾਨਿਸਤਾਨ ਦੇ ਇਕ ਪਿੰਡ ਦਾ ਰਹਿਣ ਵਾਲਾ ਹੈ। ਬਾਕੀ ਸਾਰੀਆਂ ਸੁਰੱਖਿਆ ਏਜੰਸੀਆ ਵੱਲੋਂ ਪੂਰੀ ਸਖ਼ਤੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਇਸ ਸਬੰਧੀ ਜਦ ਥਾਣਾ ਨਰੋਟ ਜੈਮਲ ਸਿੰਘ ਦੇ ਇੰਚਾਰਜ ਹਰਪ੍ਰਕਾਸ਼ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਇਸ ਕੋਲੋਂ ਹੋਰ ਪੁੱਛਗਿੱਛ ਸ਼ੁਰੂ ਕੀਤੀ ਜਾਵੇਗੀ ਅਤੇ ਬਾਕੀ ਇਸ ਘਟਨਾ ਤੋਂ ਬਾਅਦ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਹੋਰ ਅਲਰਟ ਕਰ ਦਿੱਤਾ ਗਿਆ ਹੈ। .

ਇਹ ਖ਼ਬਰ ਵੀ ਪੜ੍ਹੋ - ਸਰਪੰਚ ਨੂੰ ਭਰਾ ਦੇ ਵਿਆਹ 'ਤੇ ਹਵਾਈ ਫ਼ਾਇਰ ਕਰਨਾ ਪਿਆ ਮਹਿੰਗਾ, ਵੀਡੀਓ ਵਾਇਰਲ ਹੋਣ 'ਤੇ ਹੋਇਆ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਦੇ ਬੁਲਾਰੇ ਮੁਤਾਬਕ 5 ਫ਼ਰਵਰੀ ਨੂੰ ਬੀ. ਐੱਸ. ਐੱਫ. ਜਵਾਨਾਂ ਵੱਲੋਂ ਗੁਰਦਾਸਪੁਰ ਜ਼ਿਲ੍ਹੇ 'ਚ ਪੈਂਦੇ ਇਕ ਪਿੰਡ ਵਿਚ ਸਰਹੱਦ ਪਾਰ ਕਰ ਕੇ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਅਫ਼ਗਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਕੁਝ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ। ਬੀ.ਐੱਸ.ਐੱਫ. ਵੱਲੋਂ ਉਸ ਨੂੰ ਕਾਬੂ ਅਗਲੇਰੀ ਜਾਂਚ ਲਈ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ। 

Gurdaspur, Punjab: On February 5, BSF troops apprehended an Afghan national crossing the International Border into Indian territory near a village in Gurdaspur district. Nothing objectionable has been recovered from his possession. The BSF apprehended and handed him over to the… pic.twitter.com/56Z2qxnW6A

— ANI (@ANI) February 5, 2024

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News