BSF ਜਵਾਨ ਦੀ ਗੋਲੀ ਲੱਗਣ ਨਾਲ ਮੌਤ, ਜਾਂਚ 'ਚ ਜੁਟੀ ਪੁਲਸ

Friday, May 27, 2022 - 08:11 PM (IST)

BSF ਜਵਾਨ ਦੀ ਗੋਲੀ ਲੱਗਣ ਨਾਲ ਮੌਤ, ਜਾਂਚ 'ਚ ਜੁਟੀ ਪੁਲਸ

ਫਾਜ਼ਿਲਕਾ : ਫਾਜ਼ਿਲਕਾ 'ਚ ਬੀ.ਐੱਸ.ਐੱਫ. ਦੇ ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ 52 ਬਟਾਲੀਅਨ 'ਚ ਡਿਊਟੀ 'ਤੇ ਤਾਇਨਾਤ ਸੀ ਅਤੇ ਇਹ ਗੋਲੀ ਉਸ ਦੇ ਹੀ ਸਰਵਿਸ ਹਥਿਆਰ ਨਾਲ ਚੱਲੀ ਹੈ।

ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਖੁਦਕੁਸ਼ੀ ਹੈ ਜਾਂ ਹਾਦਸਾ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦੇ ਤਫ਼ਤੀਸ਼ੀ ਅਫ਼ਸਰ ਧਨ ਸੰਪਦਾ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ.ਐੱਸ.ਐੱਫ. ਦੇ ਜਵਾਨ ਵੱਲੋਂ ਆਪਣੇ ਸਰਵਿਸ ਹਥਿਆਰ ਨਾਲ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ ਅਤੇ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ : PSPCL ਨੇ 19 ਖਪਤਕਾਰਾਂ ਨੂੰ ਬਿਜਲੀ ਚੋਰੀ 'ਤੇ ਠੋਕਿਆ 72 ਲੱਖ ਤੋਂ ਵੱਧ ਜੁਰਮਾਨਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News