ਬਸਪਾ-ਅਕਾਲੀ ਦਲ ਦੇ ਭਵਿੱਖ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ 'ਚ ਜਾਰੀ ਰਹੇਗਾ ਗਠਜੋੜ
Friday, Jan 19, 2024 - 08:31 PM (IST)
ਬਲਾਚੌਰ (ਬ੍ਰਹਮਪੁਰੀ)- ਪੰਜਾਬ 'ਚ ਬਸਪਾ-ਅਕਾਲੀ ਦਲ ਦੇ ਗਠਜੋੜ ਦੇ ਭਵਿੱਖ ਨੂੰ ਲੈ ਕੇ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਸਨ, ਜਿਨ੍ਹਾਂ ਬਾਰੇ ਹੁਣ ਦਿੱਲੀ ਵਿਖੇ ਹੋਈ ਬਸਪਾ ਦੀ ਮੀਟਿੰਗ 'ਚ ਫੈਸਲਾ ਲੈ ਲਿਆ ਗਿਆ ਹੈ।
ਪੰਜਾਬ ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅਕਾਲੀ ਦਲ-ਬਸਪਾ ਗਠਜੋੜ ਬਾਰੇ ਦੱਸਿਆ ਕਿ ਮੀਟਿੰਗ 'ਚ ਪਾਰਟੀ ਸੁਪਰੀਮੋ ਕੁਮਾਰੀ ਮਾਇਆਵਤੀ ਨਾਲ ਵਿਚਾਰ-ਚਰਚਾ ਕਰ ਕੇ ਇਹ ਫੈਸਲਾ ਲਿਆ ਗਿਆ ਹੈ ਕਿ ਪੰਜਾਬ 'ਚ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਅਕਾਲੀ ਦਲ ਅਤੇ ਬਸਪਾ ਸਾਂਝੇ ਤੌਰ 'ਤੇ ਇਕੱਠਿਆਂ ਚੋਣਾਂ ਲੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਦੋਵਾਂ ਪਾਰਟੀਆਂ ਵਿਚਾਲੇ ਜੋ ਆਪਸੀ ਮਤਭੇਦ ਹਨ, ਉਨ੍ਹਾਂ ਨੂੰ ਮੀਟਿੰਗ 'ਚ ਚਰਚਾ ਕਰ ਕੇ ਹੱਲ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਬੱਚਿਆਂ ਨੂੰ ਬੱਸਾਂ 'ਚ ਸਕੂਲ ਭੇਜਣ ਵਾਲੇ ਮਾਪੇ ਜ਼ਰੂਰ ਪੜ੍ਹ ਲੈਣ ਇਹ ਖ਼ਬਰ, ਕਿਤੇ ਤੁਹਾਡੇ ਬੱਚੇ ਨਾਲ ਤਾਂ ਨਹੀਂ ਹੁੰਦਾ ਅਜਿਹਾ ?
ਦਿੱਲੀ ਵਿਖੇ ਹੋਈ ਮੀਟਿੰਗ 'ਚ ਕੁਮਾਰੀ ਮਾਇਆਵਤੀ ਦੇ ਨਿਰਦੇਸ਼ਾਂ ਮੁਤਾਬਕ ਇਹ ਫੈਸਲਾ ਲਿਆ ਗਿਆ ਹੈ ਕਿ ਪੰਜਾਬ 'ਚ ਬਸਪਾ ਅਤੇ ਅਕਾਲੀ ਦਲ ਗਠਜੋੜ ਕਾਇਮ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਬਸਪਾ ਆਪਣੇ ਵੱਲੋਂ ਗਠਜੋੜ ਨੂੰ ਕੋਈ ਨੁਕਸਾਨ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਨੂੰ ਲੈ ਕੇ ਬੂਥ ਆਧਾਰਿਤ ਕਮੇਟੀਆਂ ਦਾ ਗਠਨ ਕੀਤਾ ਜਾਵੇ ਤਾਂ ਜੋ ਚੋਣਾਂ 'ਚ ਜਿੱਤ ਹਾਸਲ ਕੀਤੀ ਜਾ ਸਕੇ। ਬਸਪਾ ਅਤੇ ਅਕਾਲੀ ਦਲ ਗਠਜੋੜ ਦੌਰਾਨ ਹਲਕਿਆਂ ਤੇ ਸੀਟਾਂ ਦੀ ਵੰਡ ਪਾਰਟੀ ਹਾਈਕਮਾਨ ਵੱਲੋਂ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8