ਲੋਕ ਸਭਾ ਚੋਣਾਂ 2024: ਬਸਪਾ ਨੇ ਪੰਜਾਬ ਦੀ ਰਹਿੰਦੀ ਇਕ ਸੀਟ ''ਤੇ ਵੀ ਐਲਾਨਿਆ ਉਮੀਦਵਾਰ

Saturday, May 11, 2024 - 12:48 PM (IST)

ਲੋਕ ਸਭਾ ਚੋਣਾਂ 2024: ਬਸਪਾ ਨੇ ਪੰਜਾਬ ਦੀ ਰਹਿੰਦੀ ਇਕ ਸੀਟ ''ਤੇ ਵੀ ਐਲਾਨਿਆ ਉਮੀਦਵਾਰ

ਹੁਸ਼ਿਆਰਪੁਰ (ਜਸਵਿੰਦਰਜੀਤ)- ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੀ ਰਹਿੰਦੀ ਇਕ ਸੀਟ 'ਤੇ ਵੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਸਪਾ ਵੱਲੋਂ ਹਲਕਾ ਹੁਸ਼ਿਆਰਪੁਰ ਤੋਂ ਐਡਵੋਕੇਟ ਰਣਜੀਤ ਕੁਮਾਰ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੂੰ ਉਮੀਦਵਾਰ ਐਲਾਨਿਆ ਹੈ।

ਇਹ ਖ਼ਬਰ ਵੀ ਪੜ੍ਹੋ - ਨੌਜਵਾਨ ਨੇ ਸਿਵਲ ਹਸਪਤਾਲ 'ਚ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਪੁਲਸ 'ਤੇ ਲਗਾਏ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ

ਬਸਪਾ ਦੇ ਪੰਜਾਬ, ਚੰਡੀਗੜ੍ਹ ਦੇ ਇੰਚਾਰਜ ਵਿਪੁਲ ਕੁਮਾਰ, ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ, ਇੰਚਾਰਜ ਪੰਜਾਬ ਰਣਧੀਰ ਸਿੰਘ ਬੈਨੀਪਾਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਵਿਚਾਰ-ਵਟਾਂਦਰੇ ਉਪਰੰਤ ਪਾਰਟੀ ਦੇ ਮਿਸ਼ਨਰੀ ਆਗੂ ਐਡਵੋਕੇਟ ਰਣਜੀਤ ਕੁਮਾਰ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਹੁਸ਼‍ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ‘ਆਪ’ ਵਿਚ ਸ਼ਾਮਲ ਹੋ ਗਏ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News