ਲੋਕ ਸਭਾ ਚੋਣਾਂ : ਬਸਪਾ ਵਲੋਂ ਸੰਗਰੂਰ ਤੋਂ ਉਮੀਦਵਾਰ ਦਾ ਐਲਾਨ, ਜਾਣੋ ਕਿਸ ਨੂੰ ਮਿਲੀ ਟਿਕਟ

04/11/2024 5:20:09 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਲੋਕ ਸਭਾ ਚੋਣਾਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਲੋਕ ਸਭਾ ਹਲਕਾ ਸੰਗਰੂਰ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਬਸਪਾ ਵੱਲੋਂ ਸਿਹਤ ਵਿਭਾਗ ਦੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਡਾ. ਮੱਖਣ ਸਿੰਘ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਆਪਣਾ ਉਮੀਦਵਾਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜਾਰੀ ਹੋਈ Advisory, ਦੁਪਹਿਰ 12 ਤੋਂ 3 ਵਜੇ ਤੱਕ ਨਾ ਨਿਕਲੋ ਬਾਹਰ

ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਡਾ. ਮੱਖਣ ਸਿੰਘ ਵੱਲੋਂ ਵਿਧਾਨ ਸਭਾ ਦੀਆਂ 2017 ਵਿੱਚ ਹਲਕਾ ਮਹਿਲ ਕਲਾਂ ਤੋਂ ਚੋਣ ਦੀ ਲੜੀ ਗਈ ਸੀ। ਉਹ ਪਿਛਲੇ ਲੰਬੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਆਪਣੇ ਮਿਸ਼ਨ ਪ੍ਰਤੀ ਸਮਰਪਿਤ ਭਾਵਨਾ ਨਾਲ ਕੰਮ ਕਰਦੇ ਹੋਏ ਬਸਪਾ ਦੇ ਵੱਖ-ਵੱਖ ਅਹੁਦਿਆਂ 'ਤੇ ਬਣੇ ਹੋਏ ਹਨ।

ਇਹ ਵੀ ਪੜ੍ਹੋ : Trains 'ਚ ਲੰਬੇ ਰੂਟਾਂ ਦਾ ਸਫ਼ਰ ਹੋਇਆ ਬੇਹੱਦ ਔਖਾ, ਜੂਨ ਤੱਕ ਕੋਈ ਪਲਾਨ ਹੈ ਤਾਂ ਜ਼ਰਾ ਦਿਓ ਧਿਆਨ

ਬਸਪਾ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਡਾ. ਮੱਖਣ ਸਿੰਘ ਜ਼ਿਲ੍ਹਾ ਸੰਗਰੂਰ ਅਧੀਨ ਪੈਂਦੇ ਕਸਬਾ ਸ਼ੇਰਪੁਰ ਦੇ ਜੰਮਪਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

Babita

This news is Content Editor Babita