ਬਸਪਾ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

Sunday, Dec 12, 2021 - 10:55 PM (IST)

ਬਸਪਾ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਜਲੰਧਰ (ਲਾਭ ਸਿੰਘ ਸਿੱਧੂ)-ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ 3 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ। ਐਲਾਨੇ ਗਏ ਉਮੀਦਵਾਰਾਂ ’ਚ ਜਲੰਧਰ ਉੱਤਰੀ ਹਲਕੇ ਤੋਂ ਕੁਲਦੀਪ ਸਿੰਘ ਲੁਬਾਣਾ, ਦੀਨਾਨਗਰ (ਰਜਿ.) ਹਲਕੇ ਤੋਂ ਕਮਲਜੀਤ ਚਾਵਲਾ ਅਤੇ ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਹਰਮੋਹਨ ਸੰਧੂ ਸ਼ਾਮਲ ਹਨ। ਇਹ ਜਾਣਕਾਰੀ ਅੱਜ ਬਸਪਾ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦਿੱਤੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਹੱਦਬੰਦੀ ਤੋਂ ਜ਼ਿਆਦਾ ਜ਼ਮੀਨ ਰੱਖਣ ਵਾਲੇ ਜ਼ਮੀਨ ਮਾਲਕਾਂ ਦਾ ਮੰਗਿਆ ਬਿਓਰਾ

ਬਸਪਾ ਪ੍ਰਧਾਨ ਗੜ੍ਹੀ ਨੇ ਦੱਸਿਆ ਕਿ ਕੁਲਦੀਪ ਸਿੰਘ ਲੁਬਾਣਾ, ਕਮਲਜੀਤ ਚਾਵਲਾ ਅਤੇ ਹਰਮੋਹਨ ਸੰਧੂ ਨੂੰ ਪਹਿਲਾਂ ਬਕਾਇਦਾ ਪਾਰਟੀ ’ਚ ਸ਼ਾਮਲ ਕੀਤਾ ਗਿਆ ਅਤੇ ਬਾਅਦ ’ਚ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਤਕ ਬਸਪਾ ਆਪਣੇ ਹਿੱਸੇ ਦੀਆਂ 20 ਸੀਟਾਂ ’ਚੋਂ 17 ਸੀਟਾਂ ’ਤੇ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਛੇਤੀ ਕਰ ਦਿੱਤਾ ਜਾਵੇਗਾ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ 


author

Manoj

Content Editor

Related News