ਜਲੰਧਰ ਪੱਛਮੀ ਜ਼ਿਮਨੀ ਚੋਣ ਬਾਰੇ ਬਸਪਾ ਦਾ ਵੱਡਾ ਐਲਾਨ

Thursday, Jun 20, 2024 - 09:54 AM (IST)

ਜਲੰਧਰ ਪੱਛਮੀ ਜ਼ਿਮਨੀ ਚੋਣ ਬਾਰੇ ਬਸਪਾ ਦਾ ਵੱਡਾ ਐਲਾਨ

ਬਲਾਚੌਰ (ਬ੍ਰਹਮਪੁਰੀ): ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਲਖਨਊ ਵਿਖੇ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਐਲਾਨ ਕੀਤਾ ਹੈ ਕਿ ਬਹੁਜਨ ਸਮਾਜ ਪਾਰਟੀ ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਨੂੰ ਲੜੇਗੀ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੇ ਸਮੁੱਚੇ ਵਰਕਰ ਅਤੇ ਸਮਰਥਕ ਇਸ ਚੋਣ ਦੇ ਵਿਚ ਹਿੱਸਾ ਲੈਣਗੇ।

ਇਹ ਖ਼ਬਰ ਵੀ ਪੜ੍ਹੋ - ਬੈਂਕ 'ਚ ਵੀ ਸੁਰੱਖਿਅਤ ਨਹੀਂ ਪੈਸਾ! ICICI ਬੈਂਕ ਦੇ ਮੈਨੇਜਰ ਦਾ ਕਾਂਡ ਸੁਣ ਨਹੀਂ ਹੋਵੇਗਾ ਯਕੀਨ

ਬੀਤੇ ਦਿਨੀਂ ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਨਾਲ ਲਖਨਊ ਵਿਖੇ ਮੀਟਿੰਗ ਕੀਤੀ ਅਤੇ ਪੰਜਾਬ ਦੇ ਰਾਜਨੀਤਿਕ ਹਾਲਾਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਗੜੀ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਅਤੇ ਰਾਸ਼ਟਰੀ ਪੱਧਰ ਉੱਤੇ ਅਨੁਸੂਚਿਤ ਜਾਤੀ ਵਰਗਾਂ ਦੇ ਨਾਲ ਹੁੰਦੇ ਧੱਕੇਸ਼ਾਹੀ ਦੇ ਮੁੱਦੇ 'ਤੇ ਇਹ ਜ਼ਿਮਨੀ ਚੋਣ ਲੜੀ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ - ਤਪਦੀ ਗਰਮੀ ਵਿਚਾਲੇ AC ਨੂੰ ਲੱਗ ਗਈ ਅੱਗ, ਗੈਸ ਸਿਲੰਡਰ 'ਚ ਬਲਾਸਟ ਹੋਣ ਮਗਰੋਂ ਮਚੇ ਭਾਂਬੜ

ਗੜੀ ਨੇ ਕਿਹਾ ਕਿ 75 ਸਾਲ ਦੇਸ਼ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਪਿਛਲੱਗੂ ਬਣਾਕੇ ਰੱਖਿਆ ਗਿਆ। ਗੜੀ ਨੇ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਪਚੋਣ ਵਿਚ ਘਰ-ਘਰ ਜਾ ਕੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਮਬੰਦ ਕਰਕੇ ਮਜ਼ਬੂਤ ਮੁਹਿੰਮ ਚਲਾਈ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News