ਜਲੰਧਰ ਵੈਸਟ ਜ਼ਿਮਨੀ ਚੋਣ: ਬਸਪਾ ਉਮੀਦਵਾਰ ਬਿੰਦਰ ਲੱਖਾ ਨੇ ਪਤਨੀ ਦੇ ਨਾਲ ਪਾਈ ਵੋਟ
Wednesday, Jul 10, 2024 - 09:28 AM (IST)

ਜਲੰਧਰ (ਸੁਨੀਲ ਮਹਾਜਨ): ਅੱਜ ਜਲੰਧਰ ਵੈਸਟ ਲਈ ਜ਼ਿਮਨੀ ਚੋਣ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਬਿੰਦਰ ਲੱਖਾ ਵੀ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਪਹੁੰਚੇ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਵੀ ਮੌਜੂਦ ਹੈ।
ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਮਗਰੋਂ ਬਿੰਦਰ ਲੱਖਾ ਨੇ ਕਿਹਾ ਕਿ ਲੋਕਾਂ ਵਿਚ ਉਤਸ਼ਾਹ ਦਿਖ ਰਿਹਾ ਹੈ ਤੇ ਲੋਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 13 ਤਾਰੀਖ਼ ਨੂੰ ਇਹ ਪਤਾ ਲੱਗ ਜਾਵੇਗਾ ਕਿ ਜਨਤਾ ਨੇ ਕਿਸ ਨੂੰ ਪਿਆਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਦੁਬਈ 'ਚ ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ ਇਕਲੌਤਾ ਪੁੱਤ
ਜ਼ਿਕਰਯੋਗ ਹੈ ਕਿ ਸਾਲ 2022 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜ ਕੇ ਸ਼ੀਤਲ ਅੰਗੁਰਾਲ ਜਲੰਧਰ ਵੈਸਟ ਤੋਂ ਵਿਧਾਇਕ ਬਣੇ ਸਨ, ਪਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਸੀ। ਹਾਲਾਂਕਿ ਬਾਅਦ ’ਚ ਉਨ੍ਹਾਂ ਨੇ ਅਸਤੀਫ਼ਾ ਵਾਪਸ ਲੈਣ ਚਾਹਿਆ ਪਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋ ਚੁੱਕਾ ਸੀ। ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਭਾਜਪਾ ’ਚ ਸ਼ਾਮਲ ਹੋਣ ਉਪਰੰਤ ਅਸਤੀਫ਼ਾ ਦੇਣ ਕਾਰਨ ਇਹ ਸੀਟ ਖਾਲੀ ਹੋਈ ਸੀ। ਇਸ ਲਈ ਇਸ ’ਤੇ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8