ਜਲੰਧਰ 'ਚ 'ਆਪ' ਹੋਈ ਹੋਰ ਮਜ਼ਬੂਤ, ਲੋਕ ਸਭਾ ਚੋਣਾਂ ਲੜ ਚੁੱਕੇ ਇਸ ਬਸਪਾ ਆਗੂ ਨੇ ਫੜਿਆ ਝਾੜੂ

Tuesday, Mar 28, 2023 - 12:35 AM (IST)

ਜਲੰਧਰ 'ਚ 'ਆਪ' ਹੋਈ ਹੋਰ ਮਜ਼ਬੂਤ, ਲੋਕ ਸਭਾ ਚੋਣਾਂ ਲੜ ਚੁੱਕੇ ਇਸ ਬਸਪਾ ਆਗੂ ਨੇ ਫੜਿਆ ਝਾੜੂ

ਜਲੰਧਰ (ਸੋਮਨਾਥ) : ਬਸਪਾ ਆਗੂ ਸੇਵਾਮੁਕਤ ਡਵੀਜ਼ਨਲ ਜੰਗਲਾਤ ਅਫ਼ਸਰ ਸੁਰਜੀਤ ਸਿੰਘ ਮੰਡ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ’ਚ ‘ਆਪ’ ’ਚ ਸ਼ਾਮਲ ਹੋਏ। ਇਸ ਮੌਕੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ, ਸਾਬਕਾ ਡਿਪਟੀ ਮੇਅਰ ਪ੍ਰਵੇਸ਼ ਟਾਂਗਰੀ, ਸਾਬਕਾ ਅਕਾਲੀ ਕੌਂਸਲਰ ਗੁਰਪਾਲ ਸਿੰਘ ਟੱਕਰ, ਸਾਬਕਾ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਮਾਲਵਿੰਦਰ ਸਿੰਘ ਲੱਕੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਸਪਾ ਦੀ ਆੜ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਮਾਰਿਆ ਛਾਪਾ

ਜ਼ਿਕਰਯੋਗ ਹੈ ਕਿ ਕਰੀਬ ਡੇਢ ਦਹਾਕੇ ਤੋਂ ਬਹੁਜਨ ਸਮਾਜ ਪਾਰਟੀ ਵਿੱਚ ਸਰਗਰਮ ਆਗੂ ਵਜੋਂ ਆਪਣੀ ਭੂਮਿਕਾ ਨਿਭਾਅ ਰਹੇ ਸੁਰਜੀਤ ਸਿੰਘ ਮੰਡ ਨੇ 2009 ਦੀਆਂ ਲੋਕ ਸਭਾ ਚੋਣਾਂ ਦੌਰਾਨ ਜਲੰਧਰ ਸੰਸਦੀ ਸੀਟ ਤੋਂ ਬਸਪਾ ਦੀ ਟਿਕਟ ’ਤੇ ਚੋਣ ਲੜੀ ਸੀ। ਇਸ ਤੋਂ ਪਹਿਲਾਂ ਪੰਜਾਬ ਦੀਆਂ 2007 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਹ ਬਟਾਲਾ ਵਿਧਾਨ ਸਭਾ ਹਲਕੇ ਤੋਂ ਵੀ ਚੋਣ ਲੜ ਚੁੱਕੇ ਹਨ। ਮੰਡ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੇ ‘ਆਪ’ ਟਿਕਟ ’ਤੇ ਜ਼ਿਮਨੀ ਚੋਣ ਲੜਨ ਦੀ ਚਰਚਾ ਸ਼ੁਰੂ ਹੋ ਗਈ ਹੈ।

PunjabKesari

ਕਾਂਗਰਸ ਦੇ ਵੱਡੇ ਨੇਤਾ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ’ਤੇ ਬਰੇਕ!

ਜਲੰਧਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਮਰਹੂਮ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਦੇ ਨਾਂ ਦਾ ਐਲਾਨ ਹੋਣ ਤੋਂ ਬਾਅਦ ਜਲੰਧਰ ਦੇ ਇਕ ਸੀਨੀਅਰ ਕਾਂਗਰਸੀ ਆਗੂ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀ ਚਰਚਾ ਸੀ। ਪਰ ਸੁਰਜੀਤ ਸਿੰਘ ਮੰਡ ਦੇ ‘ਆਪ’ ’ਚ ਸ਼ਾਮਲ ਹੋਣ ਤੋਂ ਬਾਅਦ ਉਕਤ ਕਾਂਗਰਸੀ ਆਗੂ ਦੇ ‘ਆਪ’ ’ਚ ਸ਼ਾਮਲ ਹੋਣ ਨਾਲ ਇਨ੍ਹਾਂ ਚਰਚਾਵਾਂ ’ਤੇ ਬਰੇਕ ਲੱਗਦੀ ਨਜ਼ਰ ਆ ਰਹੀ ਹੈ।


author

Mandeep Singh

Content Editor

Related News