ਬਸਪਾ ਪੰਜਾਬ ਦੇ ਵਫ਼ਦ ਵੱਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ
Friday, Oct 17, 2025 - 12:53 PM (IST)

ਚੰਡੀਗੜ੍ਹ (ਮਨਪ੍ਰੀਤ): ਹਰਿਆਣਾ ਪੁਲਸ ਅਫ਼ਸਰ ਵਾਈ. ਪੂਰਨ ਕੁਮਾਰ ਖ਼ੁਦਕੁਸ਼ੀ ਮਾਮਲੇ ’ਚ ਨਿਰਪੱਖ ਉੱਚ ਪੱਧਰੀ ਜਾਂਚ ਤੇ ਪੀੜਿਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕਰਦੇ ਹੋਏ ਬਹੁਜਨ ਸਮਾਜ ਪਾਰਟੀ ਪੰਜਾਬ ਦਾ ਇਕ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਵਫ਼ਦ ਦੀ ਅਗਵਾਈ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤੀ । ਵਫ਼ਦ ’ਚ ਬਸਪਾ ਸੂਬਾ ਕੁਆਰਡੀਨੇਟਰ ਤੇ ਵਿਧਾਇਕ ਨਵਾਂ ਸ਼ਹਿਰ ਡਾ. ਨਛੱਤਰ ਪਾਲ, ਸੂਬਾ ਕੁਆਰਡੀਨੇਟਰ ਸਰਦਾਰ ਪ੍ਰਜਾਪਤ ਅਜੀਤ ਸਿੰਘ ਭੈਣੀ ਸੂਬਾ ਕੁਆਰਡੀਨੇਟਰ ਤੀਰਥ ਸਿੰਘ ਮਹਿਰਾ ਰਾਜਪੁਰਾ ਸੂਬਾ ਕੁਆਰਡੀਨੇਟਰ ਚੌਧਰੀ ਗੁਰਨਾਮ ਸਿੰਘ ਤੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਸ਼ਾਮਲ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 170,00,00,000 ਰੁਪਏ ਦਾ ਵੱਡਾ ਘਪਲਾ! ਹੋਸ਼ ਉਡਾ ਦੇਣਗੇ ਖ਼ੁਲਾਸੇ
ਇਸ ਮੌਕੇ ਆਗੂਆਂ ਨੇ ਰਾਜਪਾਲ ਅੱਗੇ ਏ.ਡੀ.ਜੀ.ਪੀ. ਹਰਿਆਣਾ ਆਈ.ਪੀ.ਐੱਸ. ਅਫ਼ਸਰ ਵਾਈ. ਪੂਰਨ ਕੁਮਾਰ ਖ਼ੁਦਕੁਸ਼ੀ ਮਾਮਲੇ ’ਚ ਨਿਰਪੱਖ ਉੱਚ ਪੱਧਰੀ ਜਾਂਚ ਤੇ ਪੀੜਿਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਉਨ੍ਹਾਂ ਰਾਜਪਾਲ ਦੇ ਧਿਆਨ ’ਚ ਲਿਆਂਦਾ ਕਿ ਅਨੁਸੂਚਿਤ ਜਾਤੀਆਂ ’ਤੇ ਅੱਤਿਆਚਾਰ ਦੇ ਮਾਮਲੇ ਸਿਰਫ਼ ਹਰਿਆਣਾ ’ਚ ਹੀ ਨਹੀਂ ਬਲਕਿ ਪੰਜਾਬ ’ਚ ਵੀ ਉਸ ਪੱਧਰ ਦੇ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਆਈ.ਪੀ.ਐੱਸ. ਅਫ਼ਸਰ ਦੀ ਮੌਤ ਦੇ ਮਾਮਲੇ ਨੇ ਇਨ੍ਹਾਂ ਅੱਤਿਆਚਾਰਾਂ ਦੇ ਮਾਮਲਿਆਂ ਨੂੰ ਮੁੜ ਉਭਾਰਿਆ ਹੈ ਇਸ ਕਰਕੇ ਲੋਕਾਂ ’ਚ ਤੇ ਖਾਸ ਕਰਕੇ ਐੱਸ.ਸੀ. ਵਰਗ ’ਚ ਕਾਫੀ ਰੋਸ ਹੈ ਤੇ ਉਹ ਇਸ ਨੂੰ ਬਰਦਾਸ਼ਤ ਕਰਨ ਵਾਲੇ ਨਹੀਂ ਹਨ।