ਜਸਵੀਰ ਸਿੰਘ ਗੜ੍ਹੀ ਬਸਪਾ ਪੰਜਾਬ ਪ੍ਰਧਾਨ ਨਿਯੁਕਤ

06/03/2019 9:23:15 PM

ਜਲੰਧਰ,(ਮੁਨੀਸ਼/ਮਹੇਸ਼): ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦਾ ਜਸਵੀਰ ਸਿੰਘ ਗੜ੍ਹੀ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਸਾਬਕਾ ਪ੍ਰਧਾਨ ਰਛਪਾਲ ਸਿੰਘ ਰਾਜੂ ਦੀ ਜਗ੍ਹਾ ਲਈ ਹੈ। ਬਸਪਾ ਦੇ ਪੰਜਾਬ ਤੇ ਚੰਡੀਗੜ੍ਹ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਵਲੋਂ ਯੁਵਾ ਵਰਗ ਨੂੰ ਪਾਰਟੀ 'ਚ ਜ਼ਿਆਦਾ ਤੋਂ ਜ਼ਿਆਦਾ ਅੱਗੇ ਲਿਆਉਣ ਦੇ ਮਕਸਦ ਨਾਲ ਹੀ ਜਸਵੀਰ ਸਿੰਘ ਗੜ੍ਹੀ ਨੂੰ ਪੰਜਾਬ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਗੜ੍ਹੀ ਵਾਮਸੇਫ ਤੇ ਬਸਪਾ ਦੇ ਪੁਰਾਣੇ ਤੇ ਮਿਹਨਤੀ ਵਰਕਰ ਰਹੇ ਹਨ।
ਰਛਪਾਲ ਰਾਜੂ ਨੂੰ ਪ੍ਰਧਾਨਗੀ ਅਹੁਦੇ ਤੋਂ ਹਟਾਏ ਜਾਣ ਸਬੰਧੀ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਕਾਲ ਰਿਸੀਵ ਨਹੀਂ ਕੀਤੀ। ਹਾਲਾਂਕਿ ਬੈਨੀਪਾਲ ਨੇ ਵੀ ਉਨ੍ਹਾਂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਨੂੰ ਲੈ ਕੇ ਕੋਈ ਵਿਸ਼ੇਸ਼ ਕਾਰਨ ਨਾ ਦੱਸਦੇ ਹੋਏ ਸਿਰਫ ਇਨ੍ਹਾਂ ਕਿਹਾ ਕਿ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਨੇ ਯੁਵਾ ਵਰਗ ਨੂੰ ਅੱਗੇ ਲਿਆਉਣ ਦੇ ਲਈ ਦਿਸ਼ਾ-ਨਿਰਦੇਸ਼ ਦਿੱਤੇ ਹਨ।