ਜਲੰਧਰ ਜ਼ਿਮਨੀ ਚੋਣ 'ਚ ਅਕਾਲੀ ਦਲ ਵੱਲੋਂ ਸਮਰਥਨ ਦੇ ਐਲਾਨ ਮਗਰੋਂ ਬਸਪਾ ਦਾ ਪਹਿਲਾ ਬਿਆਨ
Friday, Jun 28, 2024 - 01:10 PM (IST)
ਬਲਾਚੌਰ (ਬ੍ਰਹਮਪੁਰੀ): ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਵੈਸਟ ਜ਼ਿਮਨੀ ਚੋਣ ਲਈ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ 'ਤੇ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਦਿੱਤੇ ਹੋਏ ਸਮਰਥਨ ਲਈ ਧੰਨਵਾਦ ਕੀਤਾ ਹੈ। ਗੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇੰਡੀਆ ਗਠਜੋੜ ਦੇ ਰਾਹੀਂ ਸੰਵਿਧਾਨ ਬਚਾਓ ਦੇ ਨਾਮ ਤੇ ਦਲਿਤ, ਪਛੜੇ ਵਰਗਾ ਅਤੇ ਘੱਟ ਗਿਣਤੀ ਵਰਗਾਂ ਦੀ ਵੋਟ ਲੈ ਕੇ ਵੱਡੀ ਗਿਣਤੀ ਵਿਚ ਮੈਂਬਰ ਪਾਰਲੀਮੈਂਟ ਜਿੱਤੇ। ਜਦੋਂ ਦੇਸ਼ ਵਿਚ ਵਿਰੋਧੀ ਧਿਰ ਦਾ ਨੇਤਾ ਬਣਾਉਣ ਦੀ ਗੱਲ ਆਈ ਤਾਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਪਿੱਛੇ ਧੱਕ ਕੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਇਆ ਹੈ, ਜੋ ਕਿ ਅਨੁਸੂਚਿਤ ਜਾਤੀਆਂ, ਪੱਛੜੀਆ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਨਾਲ ਸਿੱਧਾ ਧੱਕਾ ਹੈ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਦਿੱਲੀ Airport 'ਤੇ ਵਾਪਰਿਆ ਵੱਡਾ ਹਾਦਸਾ! ਲੋਕਾਂ ਨੂੰ ਪਈਆਂ ਭਾਜੜਾਂ (ਵੀਡੀਓ)
ਜਸਵੀਰ ਸਿੰਘ ਗੜੀ ਨੇ ਸਮੁੱਚੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਬਹੁਜਨ ਸਮਾਜ ਪਾਰਟੀ ਦਾ ਸਮਰਥਨ ਕਰਨ ਤਾਂ ਜੋ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਨੂੰ ਹਰਾ ਕੇ ਪੰਜਾਬ ਦੇ ਲੋਕਾਂ ਦਾ ਰਾਜਨੀਤਿਕ ਭਵਿੱਖ ਸੁਰੱਖਿਤ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਜਲੰਧਰ ਵੈਸਟ ਜ਼ਿਮਨੀ ਚੋਣ ਲਈ ਸੁਰਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਸੀ। ਇਸ ਮਗਰੋਂ ਪਾਰਟੀ ਅੰਦਰ ਉੱਠੀ ਬਗਾਵਤ ਮਗਰੋਂ ਪਾਰਟੀ ਨੇ ਸੁਰਜੀਤ ਕੌਰ ਤੋਂ ਪਾਸਾ ਵੱਟ ਲਿਆ ਅਤੇ ਬਸਪਾ ਉਮੀਦਵਾਰ ਨੂੰ ਸਮਰਥਨ ਦੇਣ ਦਾ ਫ਼ੈਸਲਾ ਲਿਆ। ਜਲੰਧਰ ਵਿਚ ਵੋਟਿੰਗ 10 ਜੁਲਾਈ ਨੂੰ ਹੋਣ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8