ਮਾਇਆਵਤੀ ਨੇ ਕੀਤਾ ਵੱਡਾ ਐਲਾਨ, ਲੋਕ ਸਭਾ ਚੋਣਾਂ 'ਚ ਇਕੱਲਾ ਚੱਲੇਗਾ 'ਹਾਥੀ'

Monday, Jan 15, 2024 - 04:08 PM (IST)

ਮਾਇਆਵਤੀ ਨੇ ਕੀਤਾ ਵੱਡਾ ਐਲਾਨ, ਲੋਕ ਸਭਾ ਚੋਣਾਂ 'ਚ ਇਕੱਲਾ ਚੱਲੇਗਾ 'ਹਾਥੀ'

ਲਖਨਊ- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਆਪਣੇ 68ਵੇਂ ਜਨਮ ਦਿਨ ਮੌਕੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਸਪਾ 2024 ਦੀਆਂ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ ਅਤੇ ਜਾਤੀਵਾਦੀ, ਪੂੰਜੀਵਾਦੀ ਅਤੇ ਸੌੜੀ ਸੋਚ ਰੱਖਣ ਵਾਲੀਆਂ ਵਿਰੋਧੀ ਪਾਰਟੀਆਂ ਤੋਂ ਦੂਰੀ ਬਣਾ ਕੇ ਰੱਖੇਗੀ। ਇਹ ਚੋਣ ਕਿਸੇ ਵੀ ਗਠਜੋੜ ਜਾਂ ਪਾਰਟੀ ਨਾਲ ਨਹੀਂ ਲੜੇਗੀ। ਮਾਇਆਵਤੀ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਇਹ ਗੱਲ ਫਿਰ ਤੋਂ ਸਪੱਸ਼ਟ ਕਰ ਦੇਣਾ ਚਾਹੁੰਦੀ ਹਾਂ ਕਿ ਸਾਡੀ ਪਾਰਟੀ ਦੇਸ਼ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਗਰੀਬਾਂ, ਅਣਗੌਲੇ ਵਰਗਾਂ ਖਾਸ ਕਰਕੇ ਅਨੁਸੂਚਿਤ ਜਾਤੀ, ਆਦਿਵਾਸੀਆਂ, ਅਤਿ ਪਛੜੇ ਵਰਗਾਂ, ਮੁਸਲਮਾਨਾਂ ਅਤੇ ਹੋਰ ਧਾਰਮਿਕ ਘੱਟ ਗਿਣਤੀ ਸਮਾਜ ਦੇ ਲੋਕਾਂ ਦੇ ਬਲਬੂਤੇ 'ਤੇ ਹੀ ਪੂਰੀ ਤਿਆਰੀ ਅਤੇ ਤਾਕਤ ਨਾਲ ਇਕੱਲੇ ਲੜੇਗੀ। 

ਇਹ ਵੀ ਪੜ੍ਹੋ- ਦਰਦਨਾਕ ਹਾਦਸਾ; 2 ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, 6 ਲੋਕਾਂ ਦੀ ਮੌਤ

ਮਾਇਆਵਤੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅਸੀਂ 2007 'ਚ ਇਕੱਲੇ ਚੋਣ ਲੜ ਕੇ ਆਬਾਦੀ ਪੱਖੋਂ ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ 'ਚ ਆਪਣੀ ਪਾਰਟੀ ਦੀ ਪੂਰਨ ਬਹੁਮਤ ਨਾਲ ਸਰਕਾਰ ਬਣਾਈ ਸੀ। ਇਸ ਲਈ ਪਿਛਲੇ ਤਜ਼ਰਬੇ ਨੂੰ ਧਿਆਨ ਵਿਚ ਰੱਖਦਿਆਂ ਸਾਡੀ ਪਾਰਟੀ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਬਸਪਾ ਮੁਖੀ ਨੇ ਕਿਹਾ ਸਾਡੀ ਪਾਰਟੀ ਇਹ ਚੋਣ ਇਕੱਲੇ ਲੜ ਰਹੀ ਹੈ ਕਿਉਂਕਿ ਪਾਰਟੀ ਦੀ ਅਗਵਾਈ ਅਨੁਸੂਚਿਤ ਜਾਤੀ ਦੇ ਹੱਥਾਂ ਵਿਚ ਹੈ, ਜਿਸ ਪ੍ਰਤੀ ਜ਼ਿਆਦਾਤਰ ਪਾਰਟੀਆਂ ਦੀ ਜਾਤੀਵਾਦੀ ਮਾਨਸਿਕਤਾ ਅਜੇ ਵੀ ਨਹੀਂ ਬਦਲੀ ਹੈ। ਇਹੀ ਮੁੱਖ ਕਾਰਨ ਹੈ ਕਿ ਜਦੋਂ ਬਸਪਾ ਗਠਜੋੜ ਕਰਕੇ ਚੋਣਾਂ ਲੜਦੀ ਹੈ ਤਾਂ ਬਸਪਾ ਦੀਆਂ ਵੋਟਾਂ ਗਠਜੋੜ ਪਾਰਟੀ ਨੂੰ ਜਾਂਦੀਆਂ ਹਨ ਪਰ ਉਨ੍ਹਾਂ ਦੀਆਂ ਵੋਟਾਂ ਖਾਸ ਕਰਕੇ ਉੱਚ ਜਾਤੀ ਵਰਗ ਦੀਆਂ ਵੋਟਾਂ ਬਸਪਾ ਨੂੰ ਨਹੀਂ ਮਿਲਦੀਆਂ।

ਇਹ ਵੀ ਪੜ੍ਹੋ- ਸ਼ਰਧਾਲੂਆਂ ਲਈ ਖੁਸ਼ਖ਼ਬਰੀ; ਮਾਂ ਵੈਸ਼ਣੋ ਦੇਵੀ ਦੀ ਪੁਰਾਤਨ ਗੁਫਾ ਦੇ ਖੁੱਲ੍ਹੇ ਕਿਵਾੜ

ਸੱਤਾਧਾਰੀ ਭਾਰਤੀ ਜਨਤਾ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਮਾਇਆਵੀ ਨੇ ਕਿਹਾ ਕਿ ਬਸਪਾ ਨੇ 4 ਵਾਰ ਦੀ ਸਰਕਾਰ 'ਚ ਸਾਰੇ ਵਰਗਾਂ ਲਈ ਕੰਮ ਕੀਤਾ। ਮੌਜੂਦਾ ਸਮੇਂ 'ਚ ਕੋਈ ਕੰਮ ਨਜ਼ਰ ਨਹੀਂ ਆ ਰਿਹਾ ਅਤੇ ਲੋਕਾਂ ਨੂੰ ਮੁਫਤ ਰਾਸ਼ਨ ਦੇ ਕੇ ਗੁਲਾਮ ਬਣਾਇਆ ਜਾ ਰਿਹਾ ਹੈ। EVM 'ਤੇ ਪ੍ਰਤੀਕਿਰਿਆ ਦਿੰਦੇ ਹੋਏ ਬਸਪਾ ਮੁਖੀ ਨੇ ਕਿਹਾ EVM 'ਚ ਗੜਬੜੀਆਂ ਦੀਆਂ ਖਬਰਾਂ ਤੋਂ ਪਾਰਟੀ ਦੇ ਲੋਕ ਚਿੰਤਤ ਹਨ। ਅਜਿਹੇ 'ਚ ਪਾਰਟੀ ਨੂੰ ਪੂਰੀ ਊਰਜਾ ਨਾਲ ਮਜ਼ਬੂਤ ​​ਕਰਨਾ ਹੋਵੇਗਾ। ਜੇਕਰ ਪਾਰਟੀ ਦੇ ਲੋਕ ਇਨ੍ਹਾਂ ਹਾਲਾਤਾਂ ਦਾ ਸਾਹਮਣਾ ਕਰਨ ਲਈ ਪੂਰੀ ਲਗਨ ਨਾਲ ਲੱਗੇ ਰਹਿਣਗੇ ਤਾਂ ਪਾਰਟੀ ਹੋਰ ਮਜ਼ਬੂਤ ​​ਹੋਵੇਗੀ।

ਇਹ ਵੀ ਪੜ੍ਹੋ- ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਵਧੀ ਰਾਮ ਮੰਦਰ ਮਾਡਲ ਦੀ ਡਿਮਾਂਡ, ਜਾਣੋ ਕਿੰਨੀ ਹੈ ਕੀਮਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News