ਬਨੂੜ ਵਿਖੇ ਮਨੀਪੁਰ ਤੋਂ ਪੜ੍ਹਨ ਆਏ ਵਿਦਿਆਰਥੀ ਨੇ ਦੇਰ ਰਾਤ ਚੁੱਕਿਆ ਖ਼ੌਫ਼ਨਾਕ ਕਦਮ

06/10/2023 11:06:28 AM

ਬਨੂੜ (ਗੁਰਪਾਲ)- ਪਟਿਆਲਾ ਵਿਖੇ ਬਨੂੜ ਬੈਰੀਅਰ ਨੇੜੇ ਸਥਿਤ ਹਾਊਸਫੈੱਡ ਕੰਪਲੈਕਸ ਦੇ ਫਲੈਟਾਂ ’ਚ ਬੀਤੀ ਦੇਰ ਰਾਤ ਇਕ 21 ਸਾਲਾ ਬੀ. ਟੈੱਕ. ਦੇ ਪ੍ਰਵਾਸੀ ਵਿਦਿਆਰਥੀ ਨੇ 5ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਬੀਤੀ ਰਾਤ ਤਕਰੀਬਨ ਪੌਣੇ ਗਿਆਰਾਂ ਦੇ ਕਰੀਬ ਬਨੂੜ ਬੈਰੀਅਰ ਨੇੜੇ ਸਥਿਤ ਹਾਊਸਫੈੱਡ ਕੰਪਲੈਕਸ ’ਚੋਂ ਥਾਣਾ ਬਨੂੜ ਵਿਖੇ ਫੋਨ ਆਇਆ ਕਿ ਕਿਸੇ ਨੌਜਵਾਨ ਨੇ 5ਵੀਂ ਮੰਜ਼ਿਲ ਤੋਂ ਛਾਲ ਮਾਰੀ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਜਸਵਿੰਦਰ ਪਾਲ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਵੇਖਿਆ ਕਿ ਇਕ ਨੌਜਵਾਨ ਖ਼ੂਨ ਨਾਲ ਲੱਥਪਥ ਗੰਭੀਰ ਰੂਪ ’ਚ ਜ਼ਖ਼ਮੀ ਹੋਇਆ ਪਿਆ ਸੀ। ਉਸ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ-ਭਾਰੀ ਮੀਂਹ ਮਗਰੋਂ ਗਰਮੀ ਕੱਢਾਉਣ ਲੱਗੀ ਵੱਟ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ

ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਉਸਾਮਾ ਬਿਨ ਨਾਸਿਰ ਪੁੱਤਰ ਐੱਮ. ਡੀ. ਨਾਸਿਰ ਖਾਨ ਵਾਸੀ ਮਨੀਪੁਰ ਜੋ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਬੀ. ਟੈੱਕ. ਦਾ ਵਿਦਿਆਰਥੀ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਬੀਤੇ ਦਿਨੀਂ ਉਹ ਹਾਊਸਫੈੱਡ ਕੰਪਲੈਕਸ ’ਚ ਆਪਣੇ ਦੋਸਤ ਕੋਲ ਆਇਆ ਹੋਇਆ ਸੀ। ਪ੍ਰੇਸ਼ਾਨ ਹੋਣ ਕਾਰਨ ਬੀਤੀ ਰਾਤ ਉਸ ਨੇ 5ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਦੇ ਬਿਆਨਾਂ ’ਤੇ ਧਾਰਾ 174 ਆਈ. ਪੀ. ਸੀ. ਅਧੀਨ ਮਾਮਲਾ ਦਰਜ ਕਰਨ ਉਪਰੰਤ ਲਾਸ਼ ਦਾ ਪੋਸਟਮਾਰਟਮ ਡੇਰਾਬੱਸੀ ਦੇ ਸਿਵਲ ਹਸਪਤਾਲ ’ਚ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਖੰਨਾ 'ਚ ਪ੍ਰੇਮੀ ਨੇ ਡਾਂਸਰ ਪ੍ਰੇਮਿਕਾ ਦੇ ਘਰ ਕੀਤੀ ਖ਼ੁਦਕੁਸ਼ੀ, ਫਿਰ ਪ੍ਰੇਮਿਕਾ ਨੇ ਕੀਤਾ ਲੂ ਕੰਡੇ ਕਰ ਦੇਣ ਵਾਲਾ ਕਾਰਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News