ਬਜਟ 'ਚ ਟੈਕਸ ਦੀ ਟਰਮ 5 ਲੱਖ ਚਾਹੁੰਦੇ ਨੇ ਲੁਧਿਆਣਾ ਵਾਸੀ (ਵੀਡੀਓ)

Friday, Jul 05, 2019 - 09:24 AM (IST)

ਲੁਧਿਆਣਾ : ਨਰਿੰਦਰ ਮੋਦੀ ਸਰਕਾਰ ਆਪਣੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਸ਼ੁੱਕਰਵਾਰ ਨੂੰ ਪੇਸ਼ ਕਰਨ ਜਾ ਰਹੀ ਹੈ। ਇਸ ਬਜਟ ਨੂੰ ਲੈ ਕੇ ਪੰਜਾਬ ਵਾਸੀਆਂ ਨੂੰ ਵੀ ਕਾਫੀ ਉਮੀਦਾਂ ਹਨ। ਜਿੱਥੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਆਸ ਹੈ ਕਿ ਇਹ ਬਜਟ ਕਿਸਾਨਾਂ ਦੀ ਆਮਦਨ ਵਧਾਉਣ ਵਾਲਾ ਹੋਵੇਗਾ, ਉੱਥੇ ਹੀ ਲੁਧਿਆਣਾ ਵਾਸੀਆਂ ਦੀਆਂ ਨਜ਼ਰਾਂ ਵੀ ਇਸ ਬਜਟ 'ਤੇ ਟਿਕੀਆਂ ਹੋਈਆਂ ਹਨ। ਇਸ ਬਜਟ ਦੌਰਾਨ ਲੁਧਿਆਣਾ ਵਾਸੀ ਟੈਕਸ ਦੀ ਟਰਮ 5 ਲੱਖ ਰੁਪਏ ਚਾਹੁੰਦੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਦੀ ਮੰਗ ਹੈ ਕਿ ਉਦਯੋਗਾਂ ਨੂੰ ਵੀ ਵਿਸ਼ੇਸ਼ ਰਾਹਤ ਦਿੱਤੀ ਜਾਵੇ ਕਿਉਂਕਿ ਇਸ ਸਮੇਂ ਲੁਧਿਆਣਾ ਦਾ ਇੰਡਸਟਰੀ ਨੂੰ ਵੱਡਾ ਘਾਟਾ ਪੈ ਰਿਹਾ ਹੈ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੇ ਪਿਟਾਰੇ 'ਚੋਂ ਅੱਜ ਪੰਜਾਬ ਲਈ ਕੀ-ਕੀ ਬਾਹਰ ਨਿਕਲਦਾ ਹੈ।


author

Babita

Content Editor

Related News