ਅੱਜ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਪੰਜਾਬੀਆਂ ਲਈ ਹੋ ਸਕਦੇ ਨੇ ਵੱਡੇ ਐਲਾਨ

Tuesday, Mar 05, 2024 - 09:29 AM (IST)

ਅੱਜ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਪੰਜਾਬੀਆਂ ਲਈ ਹੋ ਸਕਦੇ ਨੇ ਵੱਡੇ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦਾ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਵਿਚ 1 ਤੋਂ 15 ਮਾਰਚ ਤਕ ਬਜਟ ਸੈਸ਼ਨ ਚੱਲ ਰਿਹਾ ਹੈ। ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11 ਵਜੇ ਪੰਜਾਬ ਦਾ ਬਜਟ ਪੇਸ਼ ਕਰਨਗੇ। ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਬਜਟ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਵਿਚ ਜਨਤਾ ਲਈ ਵੱਡੇ ਐਲਾਨ ਹੋ ਸਕਦੇ ਹਨ। ਇਸ ਲਈ ਇਸ ਬਜਟ 'ਤੇ ਸੂਬੇ ਭਰ ਦੇ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਦੂਜੇ ਸੂਬਿਆਂ ਦੀ ਗੱਲ ਕਰੀਏ ਤਾਂ ਬੀਤੇ ਦਿਨੀਂ ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਵੀ ਬਜਟ ਪੇਸ਼ ਕੀਤਾ ਗਿਆ ਹੈ, ਜਿਸ ਵਿਚ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਰਾਜਾ ਵੜਿੰਗ ਤੇ ਹਰੀਸ਼ ਚੌਧਰੀ ਖ਼ਿਲਾਫ਼ ਕਾਰਵਾਈ ਦੀ ਤਿਆਰੀ 'ਚ ਪੰਜਾਬ ਸਰਕਾਰ! CM ਮਾਨ ਨੇ ਦਿੱਤੇ ਸੰਕੇਤ

ਬੀਤੇ ਦਿਨੀਂ ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਅਤੇ ਮੁੱਖ ਮੰਤਰੀ ਵਿਚਾਲੇ ਤਿੱਖੀ ਬਹਿਸ ਵੇਖਣ ਨੂੰ ਮਿਲੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਜਿੰਦਰਾ ਭੇਟ ਕਰ ਕੇ ਅਪੀਲ ਕੀਤੀ ਗਈ ਕਿ ਵਿਰੋਧੀਆਂ ਨੂੰ ਸੈਸ਼ਨ ਵਿਚੇ ਛੱਡ ਕੇ ਨਾ ਜਾਣ ਦਿੱਤਾ ਜਾਵੇ। ਇਸ ਨੂੰ ਲੈ ਕੇ ਵਿਰੋਧੀ ਧਿਰ ਭੜਕ ਉੱਠੀ ਅਤੇ ਸੈਸ਼ਨ ਵਿਚ ਤਿੱਖੀ ਬਹਿਸ ਹੋ ਗਈ। ਇਸ ਤੋਂ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ਦੌਰਾਨ ਵੀ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ, ਜਿਸ ਕਾਰਨ ਉਹ ਆਪਣਾ ਭਾਸ਼ਣ ਵੀ ਪੂਰਾ ਨਹੀਂ ਸੀ ਕਰ ਪਾਏ।

ਇਹ ਖ਼ਬਰ ਵੀ ਪੜ੍ਹੋ - ਡਿਊਟੀ 'ਤੇ ਤਾਇਨਾਤ ਮੁਲਾਜ਼ਮਾਂ ਨਾਲ ਵਾਪਰਿਆ ਹਾਦਸਾ, ਪੰਜਾਬ ਪੁਲਸ ਤੇ ਹੋਮ ਗਾਰਡ ਮੁਲਾਜ਼ਮਾਂ ਦੀ ਹੋਈ ਮੌਤ

ਸਿੱਖਿਆ, ਮਹਿਲਾਵਾਂ, ਕਿਸਾਨਾਂ ਤੇ ਸਿਹਤ ਖੇਤਰ ਲਈ ਹੋ ਸਕਦੇ ਨੇ ਐਲਾਨ

ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੇਸ਼ ਕੀਤੇ ਜਾ ਰਹੇ ਇਸ ਬਜਟ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਵਿਚ ਸਿੱਖਿਆ, ਮਹਿਲਾਵਾਂ, ਕਿਸਾਨਾਂ ਤੇ ਸਿਹਤ ਖੇਤਰ ਨਾਲ ਜੁੜੇ ਵੱਡੇ ਐਲਾਨ ਹੋ ਸਕਦੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਉੱਥੇ ਹੀ ਦੂਜੇ ਸੂਬਿਆਂ ਵੱਲੋਂ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਹੋਣ ਮਗਰੋਂ ਪੰਜਾਬ ਦੀਆਂ ਮਹਿਲਾਵਾਂ ਦੀ ਆਸ ਹੋਰ ਵੀ ਵੱਧ ਗਈ ਹੈ। ਇਸ ਤੋਂ ਇਲਾਵਾ ਸਿੱਖਿਆ ਖੇਤਰ ਨੂੰ ਵੀ ਬਜਟ ਵਿਚ ਅਹਿਮ ਜਗ੍ਹਾ ਮਿਲ ਸਕਦੀ ਹੈ। ਕਿਸਾਨਾਂ ਲਈ ਵੀ ਵੱਡਾ ਐਲਾਨ ਹੋਣ ਦੀ ਉਮੀਦ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News