ਬਜਟ ਸੈਸ਼ਨ ਤੋਂ ਪਹਿਲਾਂ ਕੈਪਟਨ ਦੇ ਇਸ ਮੰਤਰੀ ਨੂੰ ਹੋਇਆ ਕੋਰੋਨਾ, ਰਿਪੋਰਟ ਆਈ ਪਾਜ਼ੇਟਿਵ

02/26/2021 10:08:29 PM

ਚੰਡੀਗੜ੍ਹ : 1 ਮਾਰਚ ਤੋਂ ਪੰਜਾਬ ਸਰਕਾਰ ਦਾ ਆਖਰੀ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ ਪਰ ਇਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਦੇ ਜਲ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਕੋਰੋਨਾ ਮਹਾਮਾਰੀ ਹੋਣ ਦੀ ਪੁਸ਼ਟੀ ਹੋਈ ਹੈ। ਸੁੱਖ ਸਰਕਾਰੀਆ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਇਕ ਹੋਰ ਵੱਡਾ ਧਮਾਕਾ, ਵਿਧਾਇਕ ਪਰਗਟ ਸਿੰਘ ਨੇ ਕੈਪਟਨ ਸਰਕਾਰ 'ਤੇ ਚੁੱਕੇ ਸਵਾਲ

ਦਰਅਸਲ 1 ਮਾਰਚ ਤੋਂ ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਜੋ 10 ਮਾਰਚ ਤਕ ਚੱਲੇਗਾ। ਜਦਕਿ ਪੰਜਾਬ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਚੱਲਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵਿਧਾਨ ਸਭਾ ਦੀ ਕਾਰਵਾਈ ਵਿਚ ਸ਼ਮੂਲੀਅਤ ਕਰਨ ਵਾਲੇ ਹੋਰ ਅਮਲੇ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਜਿਹੜਾ ਵੀ ਵਿਧਾਇਕ ਵਿਧਾਨ ਸਭਾ ਅੰਦਰ ਦਾਖ਼ਲ ਹੁੰਦਾ ਹੈ ਉਸ ਕੋਲ ਕੋਰੋਨਾ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ। ਲਿਹਾਜ਼ਾ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ 'ਲੰਚ' 'ਚੋਂ ਨਵਜੋਤ ਸਿੱਧੂ ਦੀ ਗੈਰ-ਹਾਜ਼ਰੀ ਨੇ ਛੇੜੀ ਨਵੀਂ ਚਰਚਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh