ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵਿਧਾਇਕਾਂ ਲਈ ਜਾਰੀ ਕੀਤਾ ਇਹ ਹੁਕਮ

02/24/2021 10:36:02 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ 10 ਮਾਰਚ ਤੱਕ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹੀ ਕੋਰੋਨਾ ਮਹਾਮਾਰੀ ਨੇ ਪੰਜਾਬ ਵਿਚ ਫਿਰ ਤੋਂ ਤੇਜ਼ੀ ਫੜ ਲਈ ਹੈ। ਇਸ ਦੇ ਚੱਲਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕੋਰੋਨਾ ਟੈਸਟ ਵਿਧਾਨ ਸਭਾ ਵਿਚ ਦਾਖ਼ਲ ਹੋਣ ਵਾਲੇ ਸਮੂਹ ਆਗੂਆਂ ਅਤੇ ਮੁਲਾਜ਼ਮਾਂ ਲਈ ਲਾਜ਼ਮੀ ਹੋਵੇਗਾ। ਸੂਤਰਾਂ ਮੁਤਾਬਕ ਵਿਧਾਨ ਸਭਾ 'ਚ ਦਾਖਲ ਹੋਣ ਵਾਲੇ ਕਿਸੇ ਵਿਧਾਇਕ ਜਾਂ ਅਧਿਕਾਰ/ਮੁਲਾਜ਼ਮ ਕੋਲ ਜੇਕਰ ਕੋਰੋਨਾ ਨੈਗੇਟਿਵ ਰਿਪੋਰਟ ਨਹੀਂ ਹੋਵੇਗੀ ਤਾਂ ਉਸ ਨੂੰ ਵਿਧਾਨ ਸਭਾ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ

ਸੂਤਰਾਂ ਦੱਸਦੇ ਹਨ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਣ ਵਿਧਾਨ ਸਭਾ ਦੀ ਕਾਰਵਾਈ ਆਮ ਵਾਂਗ ਨਹੀਂ ਚਲਾਈ ਜਾ ਸਕਦੀ, ਲਿਹਾਜ਼ਾ ਸਪੀਕਰ ਵਲੋਂ ਸਾਰੇ ਵਿਧਾਇਕਾਂ ਅਤੇ ਹੋਰਾਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ। ਇਹ ਟੈਸਟ ਸੈਸ਼ਨ ਤੋਂ 3 ਦਿਨ ਪਹਿਲਾਂ ਕਰਵਾਉਣਾ ਹੋਵੇਗਾ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਪੰਜਾਬ ਸਰਕਾਰ ਨੇ ਫਿਰ ਕੀਤੀ ਸਖ਼ਤੀ, ਨਵੀਂਆਂ ਗਾਈਡਲਾਈਨਜ਼ ਜਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh