ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ''ਤੇ ਕੋਰੋਨਾ ਦਾ ਸਾਇਆ, ਕਾਂਗਰਸ ਦੇ 2 ਹੋਰ ਵਿਧਾਇਕ ਆਏ ਪਾਜ਼ੇਟਿਵ

Sunday, Feb 28, 2021 - 06:25 PM (IST)

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ''ਤੇ ਕੋਰੋਨਾ ਦਾ ਸਾਇਆ, ਕਾਂਗਰਸ ਦੇ 2 ਹੋਰ ਵਿਧਾਇਕ ਆਏ ਪਾਜ਼ੇਟਿਵ

ਪਾਇਲ (ਵਿਨਾਇਕ)- ਪੰਜਾਬ ਵਿਧਾਨ ਸਭਾ ਦਾ 1 ਮਾਰਚ ਤੋਂ 14ਵਾਂ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ ਪਰ ਇਸ ਤੋਂ ਪਹਿਲਾਂ ਹੀ ਕਾਂਗਰਸ ਦੇ ਦੋ ਹੋਰ ਵਿਧਾਇਕ ਕੋਰੋਨਾ ਦੀ ਲਪੇਟ ਵਿਚ ਆ ਗਏ ਹਨ। ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਸੁਨੀਲ ਦੱਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਦਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਅਤੇ ਵਿਧਾਇਕਾ ਇੰਦੂ ਬਾਲਾ ਦੀ ਰਿਪੋਰਟ ਵੀ ਪਾਜ਼ੇਟਿਵ ਆ ਚੁੱਕੀ ਹੈ।

ਇਹ ਵੀ ਪੜ੍ਹੋ : ਮਾਮਲਾ ਅਗਲੇ ਮੁੱਖ ਮੰਤਰੀ ਦਾ, ਪੰਜਾਬ ਕਾਂਗਰਸ ’ਚ ਵੀ ਖੜਕਾ-ਦੜਕਾ ਸ਼ੁਰੂ!

ਉਧਰ ਪਾਇਲ ਦੇ ਕਾਂਗਰਸੀ ਵਿਧਾਇਕ ਲਖਵੀਰ ਸਿੰਘ ਲੱਖਾ ਦਾ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਸ਼ਾਮਲ ਹੋਣ ਲਈ ਕੋਰੋਨਾ ਟੈਸਟ ਲਿਆ ਗਿਆ ਸੀ, ਜਿਸ ਦੀ ਅੱਜ ਆਈ ਰਿਪੋਰਟ ਵਿਚ ਕੋਰੋਨਾ ਮਹਾਮਾਰੀ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਵਿਧਾਇਕ ਲਖਵੀਰ ਸਿੰਘ ਲੱਖਾ ਦੇ ਸਪੁੱਤਰ ਕਰਨਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਵਿਚ ਕੋਰੋਨਾ ਵਾਇਰਸ ਦੀ ਲਾਗ ਦੀ ਪੁਸ਼ਟੀ ਹੋਈ ਹੈ ਅਤੇ ਉਹ ਘਰ ਵਿਚ ਹੋਮ ਕੁਆਰੰਟਾਈਨ ਹਨ। ਉਨ੍ਹਾਂ ਨੂੰ ਪਿਛਲੇ ਕੁੱਝ ਦਿਨਾਂ ਤੋਂ ਤੇਜ਼ ਬੁਖਾਰ ਮਹਿਸੂਸ ਹੋ ਰਿਹਾ ਸੀ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ 'ਲੰਚ' 'ਚੋਂ ਨਵਜੋਤ ਸਿੱਧੂ ਦੀ ਗੈਰ-ਹਾਜ਼ਰੀ ਨੇ ਛੇੜੀ ਨਵੀਂ ਚਰਚਾ

ਵਰਣਨਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਮੌਜੂਦਾ ਰਾਜ ਵਿਧਾਨ ਸਭਾ ਦੇ 1 ਮਰਚ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ‘ਚ ਸ਼ਾਮਲ ਹੋਣ ਲਈ ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕੋਰੋਨ ਮਹਾਮਾਰੀ ਤੋਂ ਨਕਾਰਾਤਮਕ ਟੈਸਟ ਰਿਪੋਰਟ ਲਾਜ਼ਮੀ ਕੀਤੀ ਹੋਈ ਹੈ।

ਇਹ ਵੀ ਪੜ੍ਹੋ : ਬਜਟ ਸੈਸ਼ਨ ਤੋਂ ਪਹਿਲਾਂ ਕੈਪਟਨ ਦੇ ਇਸ ਮੰਤਰੀ ਨੂੰ ਹੋਇਆ ਕੋਰੋਨਾ, ਰਿਪੋਰਟ ਆਈ ਪਾਜ਼ੇਟਿਵ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News