ਕਾਂਗਰਸ ਨੇ ਪਹਿਲਾਂ ਰਾਜਪਾਲ ਦਾ ਰੈੱਡ ਕਾਰਪੇਟ ''ਤੇ ਕੀਤਾ ਸਵਾਗਤ, ਫਿਰ ਘੇਰਨ ਤੁਰ ਪਏ

Monday, Mar 01, 2021 - 06:23 PM (IST)

ਕਾਂਗਰਸ ਨੇ ਪਹਿਲਾਂ ਰਾਜਪਾਲ ਦਾ ਰੈੱਡ ਕਾਰਪੇਟ ''ਤੇ ਕੀਤਾ ਸਵਾਗਤ, ਫਿਰ ਘੇਰਨ ਤੁਰ ਪਏ

ਚੰਡੀਗੜ੍ਹ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖ਼ਰੀ ਬਜਟ ਇਜਲਾਸ ਅੱਜ ਸੋਮਵਾਰ ਨੂੰ ਵਿਰੋਧੀ ਧਿਰਾਂ ਦੇ ਹੰਗਾਮਾ ਨਾਲ ਸ਼ੁਰੂ ਹੋ ਗਿਆ। ਬਜਟ ਸੈਸ਼ਨ ਦੇ ਪਹਿਲੇ ਦਿਨ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਵਿਚ ਗਵਰਨਰ ਵੀ. ਪੀ. ਸਿੰਘ ਬਦਨੌਰ ਦਾ ਰੈੱਡ ਕਾਰਪੇਟ 'ਤੇ ਸਵਾਗਤ ਕੀਤਾ ਗਿਆ ਅਤੇ ਫਿਰ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਕੈਪਟਨ ਦੇ ਵਜ਼ੀਰ ਅਤੇ ਯੂਥ ਕਾਂਗਰਸ ਦੇ ਰਾਜ ਭਵਨ ਦਾ ਘਿਰਾਉ ਕਰਨ ਲਈ ਤੁਰ ਪਏ। ਇਸ ਦੌਰਾਨ ਕਾਂਗਰਸੀਆਂ ਨੂੰ ਚੰਡੀਗੜ੍ਹ ਪੁਲਸ ਨੇ ਐੱਮ.ਐੱਲ.ਏ ਹੋਸਟਲ ਦੇ ਬਾਹਰ ਹੀ ਰੋਕ ਲਿਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਆਖਰੀ ਬਜਟ ਇਜਲਾਸ 'ਚ ਪੁੱਜੇ ਨਵਜੋਤ ਸਿੰਘ ਸਿੱਧੂ

ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਤੇਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਸਬੰਧੀ ਕੇਂਦਰ ਸਰਕਾਰ ਦੀ ਲੋਕ ਵਿਰੋਧੀ ਸੋਚ ਦੀ ਨਿੰਦਾ ਕੀਤੀ। ਇਸ ਮੌਕੇ ਕਾਂਗਰਸੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਰਾਸ਼ਟਰਪਤੀ ਕੋਲ ਨਹੀਂ ਭੇਜਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ, ਵਿਧਾਇਕ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ : ਮਾਮਲਾ ਅਗਲੇ ਮੁੱਖ ਮੰਤਰੀ ਦਾ, ਪੰਜਾਬ ਕਾਂਗਰਸ ’ਚ ਵੀ ਖੜਕਾ-ਦੜਕਾ ਸ਼ੁਰੂ!

PunjabKesari

ਰੈੱਡ ਕਾਰਪੇਟ ਦਾ ਹੋਇਆ ਤਿੱਖਾ ਵਿਰੋਧ
ਰਾਜਪਾਲ ਦਾ ਰੈੱਡ ਕਾਰਪੇਟ 'ਤੇ ਸਵਾਗਤ ਕਰਨ ਦਾ ਵਿਰੋਧੀ ਧਿਰ ਵਲੋਂ ਤਿੱਖਾ ਵਿਰੋਧ ਕੀਤਾ ਗਿਆ। ਜਿਵੇਂ ਹੀ ਰਾਜਪਾਲ ਨੇ ਵਿਧਾਨ ਸਭਾ ਵਿਚ ਭਾਸ਼ਣ ਦੀ ਸ਼ੁਰੂਆਤ ਕੀਤੀ ਤਾਂ ਵਿਰੋਧੀ ਧਿਰ ਵਲੋਂ ਨਾਅਰੇਬਾਜ਼ੀ ਕਰਦੇ ਹੋਏ ਇਸ ਦਾ ਵਿਰੋਧ ਕੀਤਾ ਗਿਆ। ਰਾਜਪਾਲ ਦੇ ਭਾਸ਼ਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਸਾਬਤ ਹੋ ਗਿਆ ਹੈ ਕਿ ਰਾਜਪਾਲ ਵੀ ਮੋਦੀ ਦਾ ਹੈ ਅਤੇ ਕੈਪਟਨ ਵੀ ਮੋਦੀ ਦਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਰਲ ਕੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਦੇ ਹੋਏ ਫਿਕਸਡ ਮੈਚ ਖੇਡ ਰਹੇ ਹਨ। ਇਸ ਦੌਰਾਨ ਅਕਾਲੀ ਵਿਧਾਇਕਾਂ ਨੇ ਰਾਜਪਾਲ ਨੂੰ 'ਗੋ ਬੈਕ' ਦੇ ਨਾਅਰੇ ਵੀ ਲਾਏ। ਮਗਰੋਂ ਅਕਾਲੀ ਮਜੀਠੀਆ ਵਲੋਂ ਰਾਜਪਾਲ ਲਈ ਪੰਜਾਬ ਸਰਕਾਰ ਵਲੋਂ ਵਿਛਾਇਆ ਰੈੱਡ ਕਾਰਪੇਟ ਵੀ ਹਟਾ ਦਿੱਤਾ।

ਇਹ ਵੀ ਪੜ੍ਹੋ : ਕੀ ਕਾਂਗਰਸ ਹਾਈਕਮਾਂਡ ਨਵਜੋਤ ਸਿੱਧੂ ਨੂੰ ਡਿਪਟੀ ਸੀ. ਐੱਮ ਦਾ ਅਹੁਦਾ ਦੇ ਕੇ ਨਿਵਾਜ਼ੇਗੀ ਜਾਂ ਫਿਰ...?


author

Gurminder Singh

Content Editor

Related News