ਬਜਟ ਇਜਲਾਸ : ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁਫ਼ਤ ਬਿਜਲੀ ਨੂੰ ਲੈ ਕੇ ਕੀਤਾ ਇਹ ਐਲਾਨ

06/27/2022 1:27:43 PM

ਚੰਡੀਗੜ੍ਹ (ਬਿਊਰੋ) - ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੱਜ ਆਪਣਾ ਪਹਿਲਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰ ਰਹੇ ਹਨ।, ਜਿਸ ’ਚ ਉਹ ਪੰਜਾਬ ਦੀ ਖ਼ਰਾਬ ਮਾਲੀ ਹਾਲਤ ਨੂੰ ਲੈ ਕੇ ਕਈ ਵੱਡੇ ਐਲਾਨ ਕਰ ਰਹੇ ਹਨ। ਬਜਟ ਦੌਰਾਨ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ 1 ਜੁਲਾਈ ਤੋਂ 300 ਯੂਨਿਟ ਬਿਜਲੀ ਮੁਫ਼ਤ ਮਿਲਣ ਜਾ ਰਹੀ ਹੈ। ਇਸ ਸਾਲ ਬਿਜਲੀ ਸਬਸਿਡੀ 6,947 ਕਰੋੜ ਰੁਪਏ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ:  ਜਲੰਧਰ ਤੋਂ ਦੁਖ਼ਦ ਖ਼ਬਰ: ਜਨਮ ਦਿਨ ਦੀ ਪਾਰਟੀ ਦੌਰਾਨ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੇ 2 ਵਿਦਿਆਰਥੀ, 1 ਦੀ ਮੌਤ

ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਦਾ ਇਹ ਵਾਅਦਾ ਬਜਟ ਸ਼ੈਸ਼ਨ ਖ਼ਤਮ ਹੋਣ ਤੋਂ ਬਾਅਦ ਲਾਗੂ ਕਰ ਦਿੱਤਾ ਜਾਵੇਗਾ। ਹਰਪਾਲ ਚੀਮਾ ਨੇ ਕਿਹਾ ਕਿ ਇਸ ਲਈ ਪੰਜਾਬ ਸਰਕਾਰ ਨੇ ਵਿੱਤੀ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)

ਕਿਸਾਨਾਂ ਨੂੰ ਮੁਫ਼ਤ ਬਿਜਲੀ
ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹਨ ਦਾ ਵਾਅਦਾ ਕਰਦੀ ਹੈ ਅਤੇ ਖੇਤੀਬਾੜੀ ਸੈਕਟਰ ਲਈ ਮੁਫ਼ਤ ਬਿਜਲੀ ਪ੍ਰਦਾਨ ਕਰਦੀ ਰਹੇਗੀ। ਬਜਟ ’ਚ ਖੇਤੀਬਾੜੀ ਸੈਕਟਰ ਲਈ ਹਰਪਾਲ ਚੀਮਾ ਨੇ 6,947 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਹੈ। 

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

ਦੱਸ ਦੇਈਏ ਕਿ ਅਨੁਸੂਚਿਤ ਜਾਤੀ, ਪਿਛੜੀ ਜਾਤੀ, ਆਜ਼ਾਦੀ ਘੁਲਾਟੀਏ ਅਤੇ ਗ਼ਰੀਬੀ ਰੇਖਾ ਤੋਂ ਥੱਲੇ ਪਰਿਵਾਰਾਂ ਨੂੰ ਪਹਿਲਾਂ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਮਿਲਦੀ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਹੁਣ ਪੰਜਾਬ ਦੇ ਸਾਰੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਮਿਲਣ ਜਾ ਰਹੀ ਹੈ। ਜੇਕਰ ਅਜਿਹੇ ਪਰਿਵਾਰ ਦੋ ਮਹੀਨਿਆਂ ਵਿੱਚ 600 ਯੂਨਿਟ ਤੋਂ ਵੱਧ ਖਪਤ ਕਰਦੇ ਹਨ ਤਾਂ ਉਨ੍ਹਾਂ ਨੂੰ ਕੇਵਲ ਓਨੇ ਯੂਨਿਟ ਦੇ ਪੈਸੇ ਹੀ ਦੇਣੇ ਪੈਣਗੇ, ਜੋ 600 ਯੂਨਿਟ ਤੋਂ ਵੱਧ ਹਨ।


rajwinder kaur

Content Editor

Related News