ਝੂਠ ਬੋਲ ਰਹੇ ਮਨਪ੍ਰੀਤ ਬਾਦਲ, ਪੰਜਾਬ 5 ਲੱਖ ਕਰੋੜ ਦਾ ਕਰਜ਼ਾਈ : ਚੀਮਾ

Wednesday, Mar 04, 2020 - 06:47 PM (IST)

ਝੂਠ ਬੋਲ ਰਹੇ ਮਨਪ੍ਰੀਤ ਬਾਦਲ, ਪੰਜਾਬ 5 ਲੱਖ ਕਰੋੜ ਦਾ ਕਰਜ਼ਾਈ : ਚੀਮਾ

ਚੰਡੀਗੜ੍ਹ : ਬਜਟ ਇਜਲਾਸ ਦੇ ਆਖ਼ਰੀ ਦਿਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਖ਼ਾਸ ਕਰਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 'ਤੇ ਪੰਜਾਬ ਦੀ ਆਰਥਿਕ ਸਥਿਤੀ ਬਾਰੇ ਝੂਠ ਬੋਲਣ ਅਤੇ ਤੱਥ ਛੁਪਾਉਣ ਦਾ ਦੋਸ਼ ਲਗਾਇਆ। ਚੀਮਾ ਆਪਣੇ ਸਾਥੀ ਵਿਧਾਇਕਾਂ ਅਤੇ ਆਗੂਆਂ ਨਾਲ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ 'ਚ ਮੀਡੀਆ ਦੇ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾ, ਜੈ ਕ੍ਰਿਸ਼ਨ ਸਿੰਘ ਰੋੜੀ, ਮੀਤ ਹੇਅਰ, ਬੁਲਾਰੇ ਨਵਦੀਪ ਸੰਘਾ, ਗੋਵਿੰਦਰ ਮਿੱਤਲ, ਨੀਲ ਗਰਗ, ਦਿਨੇਸ਼ ਚੱਢਾ ਅਤੇ ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ ਮੌਜੂਦ ਸਨ।

PunjabKesari

ਚੀਮਾ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੰਜਾਬ ਸਿਰ ਕਰਜ਼ੇ ਨੂੰ ਲੈ ਕੇ ਅਸਲੀਅਤ ਲੁਕੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰ ਢਾਈ ਲੱਖ ਕਰੋੜ ਨਹੀਂ ਸਗੋਂ 5 ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਹੈ। ਚੀਮਾ ਨੇ ਸਰਕਾਰ ਨੂੰ ਪੁੱਛਿਆ ਕਿ ਬਜਟ ਦਸਤਾਵੇਜ਼ਾਂ 'ਚ ਜਨਤਕ ਸੈਕਟਰ ਦੇ ਅਦਾਰਿਆਂ, ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਸੰਪਤੀਆਂ ਆਦਿ 'ਤੇ ਚੁੱਕੇ ਕਰਜ਼ੇ ਨੂੰ ਛੁਪਾਇਆ ਕਿਉਂ ਜਾ ਰਿਹਾ ਹੈ?

PunjabKesari

ਚੀਮਾ ਨੇ ਕਿਹਾ ਕਿ ਜਿਸ ਮਾਫ਼ੀਆ ਰਾਜ ਬਾਰੇ ਆਮ ਆਦਮੀ ਪਾਰਟੀ ਪਿਛਲੇ ਲੰਬੇ ਸਮੇਂ ਤੋਂ ਸਦਨ ਦੇ ਅੰਦਰ ਅਤੇ ਬਾਹਰ ਪੋਲ ਖੋਲ੍ਹਦੀ ਆਈ ਹੈ, ਹੁਣ ਕਾਂਗਰਸ ਸਰਕਾਰ ਦੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੇ ਵੀ 'ਆਨ ਰਿਕਾਰਡ' ਮੋਹਰਾਂ ਲਾਉਣ ਲੱਗੇ ਹਨ। ਸੁਖਜਿੰਦਰ ਸਿੰਘ ਰੰਧਾਵਾ, ਪ੍ਰਗਟ ਸਿੰਘ, ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ ਆਦਿ ਪ੍ਰਮੁੱਖ ਹਨ। ਇੱਥੋਂ ਤੱਕ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਬਿਜਲੀ ਮਾਫ਼ੀਆ ਤੋਂ ਨਿਜ਼ਾਤ ਲਈ ਬਿਜਲੀ ਸਮਝੌਤੇ ਰੱਦ ਕਰਨ ਲਈ ਤਰਲੇ ਮਾਰ ਰਹੇ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸੇ ਦੀ ਪ੍ਰਵਾਹ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਬਿਜਲੀ 'ਤੇ ਵਾÂ੍ਹੀਟ ਪੇਪਰ ਲੈ ਕੇ ਮੁੱਖ ਮੰਤਰੀ ਸਦਨ 'ਚ ਤਾਂ ਆਏ ਪ੍ਰੰਤੂ ਦਿਖਾ ਕੇ ਵਾਪਸ ਲੈ ਗਏ। ਚੀਮਾ ਨੇ ਕਿਹਾ ਕਿ ਜਿਸ ਮਾਫ਼ੀਆ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ 'ਚ ਬਾਦਲਾਂ ਨੇ ਪਾਲਿਆ ਸੀ, ਉਸ ਦੀ ਕਮਾਨ ਹੁਣ ਕੈਪਟਨ ਨੇ ਫੜੀ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵੀ ਨਿੱਜੀ ਬਿਜਲੀ ਕੰਪਨੀਆਂ ਤੋਂ ਬਾਦਲਾਂ ਵਾਂਗ ਹਿੱਸਾ-ਪੱਤੀ ਲੈ ਰਹੇ ਹਨ, ਜਿਸ ਕਰਕੇ ਸਮਝੌਤੇ ਰੱਦ ਨਹੀਂ ਕਰ ਰਹੇ ਹਨ।

ਇਹ ਵੀ ਪੜ੍ਹੋ : ਵਿਧਾਨ ਸਭਾ 'ਚ ਅਕਾਲੀ ਵਿਧਾਇਕ ਪਵਨ ਟੀਨੂੰ ਤੇ ਕਾਂਗਰਸ ਵਿਧਾਇਕਾਂ 'ਚ ਹੱਥੋਪਾਈ


author

Gurminder Singh

Content Editor

Related News