ਬਜਟ ਇਜਲਾਸ : ''ਅਕਾਲੀ ਦਲ'' ਤੇ ''ਆਪ'' ਨੇ ਨਾਅਰੇਬਾਜ਼ੀ ਕਰਦਿਆਂ ਸਦਨ ''ਚੋਂ ਕੀਤਾ ਵਾਕਆਊਟ

Wednesday, Mar 03, 2021 - 11:58 AM (IST)

ਬਜਟ ਇਜਲਾਸ : ''ਅਕਾਲੀ ਦਲ'' ਤੇ ''ਆਪ'' ਨੇ ਨਾਅਰੇਬਾਜ਼ੀ ਕਰਦਿਆਂ ਸਦਨ ''ਚੋਂ ਕੀਤਾ ਵਾਕਆਊਟ

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਵੀ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਦਲ ਦੇ ਵਿਧਾਇਕਾਂ ਨੇ ਪਹਿਲਾਂ ਵਿਧਾਨ ਸਭਾ ਦੇ ਬਾਹਰ ਸਰਕਾਰ ਦੀਆਂ ਗਲਤ ਨੀਤੀਆਂ ਖ਼ਿਲਾਫ਼ ਪੁਤਲਾ ਸਾੜਿਆ ਅਤੇ ਫਿਰ ਸਦਨ ਅੰਦਰ ਪਹੁੰਚੇ ਪਰ ਕੁੱਝ ਹੀ ਦੇਰ ਬਾਅਦ ਉਨ੍ਹਾਂ ਵੱਲੋਂ ਵਾਕਆਊਟ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਵਿਦੇਸ਼ਾਂ 'ਚ ਵੱਸਦੇ 'ਪੰਜਾਬੀਆਂ' ਨੂੰ ਮਿਲੀ ਵੱਡੀ ਰਾਹਤ, ਦੁਨੀਆ ਦੇ ਕਿਸੇ ਵੀ ਕੋਨੇ 'ਚੋਂ ਕਰਵਾ ਸਕਣਗੇ ਇਹ ਕੰਮ

PunjabKesari

ਇਸੇ ਤਰ੍ਹਾਂ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੇ ਪੋਸਟਰ ਹੱਥਾਂ 'ਚ ਫੜ੍ਹ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਵਿਧਾਨ ਸਭਾ ਪਹੁੰਚੇ ਅਤੇ ਉਨ੍ਹਾਂ ਵੱਲੋਂ ਵੀ ਨਾਅਰੇਬਾਜ਼ੀ ਕਰਦੇ ਹੋਏ ਸਦਨ 'ਚੋਂ ਵਾਕਆਊਟ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 24 ਘੰਟਿਆਂ ਦੌਰਾਨ ਹਨ੍ਹੇਰੀ ਰੂਪੀ ਚੱਲਣਗੀਆਂ ਤੇਜ਼ ਹਵਾਵਾਂ, ਵਿਸ਼ੇਸ਼ ਬੁਲੇਟਿਨ ਜਾਰੀ

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਜਨਤਾ ਨਾਲ ਕੀਤੇ ਆਪਣੇ ਕਿਸੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਅਤੇ ਨਾ ਹੀ ਕੱਚੇ ਮੁਲਾਜ਼ਮਾਂ 'ਚੋਂ ਕਿਸੇ ਨੂੰ ਪੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਟੀ. ਏ., ਡੀ. ਏ. ਦਾ ਹਜ਼ਾਰਾਂ ਕਰੋੜ ਰੁਪਿਆ ਸਰਕਾਰ ਖ਼ੁਦ ਖਾ ਗਈ ਹੈ।
ਨੋਟ : ਬਜਟ ਇਜਲਾਸ ਦੌਰਾਨ ਵਿਰੋਧੀ ਪਾਰਟੀਆਂ ਦੇ ਪ੍ਰਦਰਸ਼ਨ ਬਾਰੇ ਦਿਓ ਰਾਏ
 


author

Babita

Content Editor

Related News