ਪੰਜਾਬ ਵਿਧਾਨ ਸਭਾ ''ਚ ਹੰਗਾਮੇ ਮਗਰੋਂ ''ਅਕਾਲੀ ਦਲ'' ਤੇ ''ਆਪ'' ਵੱਲੋਂ ਵਾਕਆਊਟ

03/04/2021 11:56:48 AM

ਚੰਡੀਗੜ੍ਹ : ਬਜਟ ਇਜਲਾਸ ਦੇ ਚੌਥੇ ਦਿਨ ਵੀ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਨੂੰ ਘੇਰਿਆ ਗਿਆ। ਇਸ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਅੰਦਰ ਨਾਅਰੇਬਾਜ਼ੀ ਕਰਨ ਤੋਂ ਬਾਅਦ ਵਾਕਆਊਟ ਕੀਤਾ ਗਿਆ। ਅਕਾਲੀ ਦਲ ਨੇ ਪੰਜਾਬ 'ਚ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰਨ ਦੀ ਮੰਗ ਕੀਤੀ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ : ਸ਼ਰਾਬ ਦੇ ਪਿਆਕੜਾਂ ਨੂੰ ਝਟਕਾ, ਕੀਮਤਾਂ ਬਾਰੇ ਲਿਆ ਗਿਆ ਇਹ ਫ਼ੈਸਲਾ

ਇਸ ਤੋਂ ਬਾਅਦ ਅਕਾਲੀ ਦਲ ਨੇ ਸਦਨ 'ਚੋਂ ਵਾਕਆਊਟ ਕਰ ਦਿੱਤਾ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਵੀ ਨਾਅਰੇਬਾਜ਼ੀ ਕਰਦਿਆਂ ਸਦਨ 'ਚੋਂ ਵਾਕਆਊਟ ਕੀਤਾ ਗਿਆ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਵਿਧਾਇਕਾਂ ਨੇ ਗੱਡਿਆਂ 'ਤੇ ਸਵਾਰ ਹੋ ਕੇ ਵਿਧਾਨ ਸਭਾ ਵੱਲ ਕੂਚ ਕੀਤਾ ਅਤੇ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਮਹਿਕਮੇ ਦੀ ਵੱਡੀ ਭਵਿੱਖਬਾਣੀ, ਜਾਣੋ ਇਸ ਵਾਰ ਕੀ ਰੰਗ ਦਿਖਾਵੇਗੀ ਗਰਮੀ (ਵੀਡੀਓ)

ਅਕਾਲੀ ਦਲ ਦੇ ਵਿਧਾਇਕਾਂ ਨੇ ਕਿਹਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੀ ਇੰਨੀਆਂ ਜ਼ਿਆਦਾ ਵੱਧ ਗਈਆਂ ਹਨ ਕਿ ਉਨ੍ਹਾਂ ਨੂੰ ਗੱਡਿਆਂ 'ਤੇ ਵਿਧਾਨ ਸਭਾ ਆਉਣਾ ਪਿਆ ਹੈ। ਅਕਾਲੀ ਦਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਜ਼ਿਆਦਾ ਵੈਟ ਨਾ ਲਾਵੇ ਤਾਂ ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਨਹੀਂ ਹੋ ਸਕਦਾ।
ਨੋਟ : ਅਕਾਲੀ ਦਲ ਤੇ ਆਪ ਵੱਲੋਂ ਵੱਖ-ਵੱਖ ਮਸਲਿਆਂ 'ਤੇ ਕੀਤੇ ਜਾ ਰਹੇ ਪ੍ਰਦਰਸ਼ਨ ਬਾਰੇ ਦਿਓ ਰਾਏ

Babita

This news is Content Editor Babita