3 ਮਾਰਚ ਨੂੰ ਹੋਵੇਗਾ ਪੰਜਾਬ ਬਜਟ ਇਜਲਾਸ, ਗਵਰਨਰ ਨੇ ਦਿੱਤੀ ਮਨਜ਼ੂਰੀ
Tuesday, Feb 28, 2023 - 06:29 PM (IST)
 
            
            ਚੰਡੀਗੜ੍ਹ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਲੋਂ ਬਜਟ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਗਵਰਨਰ ਦੇ ਵਕੀਲ ਵਲੋਂ ਸੁਪਰੀਮ ਕੋਰਟ ਵਿਚ ਦਿੱਤੀ ਗਈ ਹੈ। ਹੁਣ ਸਾਫ ਹੋ ਗਿਆ ਹੈ ਕਿ 3 ਮਾਰਚ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ 3 ਮਾਰਚ ਤੋਂ ਬਜਟ ਇਜਲਾਸ ਸੱਦਣ ਦਾ ਐਲਾਨ ਕੀਤਾ ਸੀ, ਇਸ ਲਈ ਪੰਜਾਬ ਸਰਕਾਰ ਵਲੋਂ ਗਵਰਨਰ ਕੋਲੋਂ ਪ੍ਰਵਾਨਗੀ ਮੰਗੀ ਗਈ ਸੀ, ਜਿਸ ’ਤੇ ਗਵਰਨਰ ਇਹ ਕਹਿੰਦੇ ਹੋਏ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਪਹਿਲਾਂ ਪੰਜਾਬ ਸਰਕਾਰ ਉਨ੍ਹਾਂ ਦੇ ਕੁੱਝ ਸਵਾਲਾਂ ਦੇ ਜਵਾਬ ਦੇਵੇ।
ਇਹ ਵੀ ਪੜ੍ਹੋ : ਗੋਇੰਦਵਾਲ ਸਾਹਿਬ ਜੇਲ੍ਹ ਗੈਂਗਵਾਰ ’ਤੇ ਡੀ. ਜੀ. ਪੀ. ਦੀ ਵੱਡੀ ਕਾਰਵਾਈ, ਚੁੱਕਿਆ ਇਹ ਸਖ਼ਤ ਹੁਕਮ
ਇਸ ਦਰਮਿਆਨ ਗਵਰਨਰ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ ਅਤੇ ਅੱਜ ਇਸ ਮਾਮਲੇ ’ਤੇ ਸੁਪਰੀਮ ਕੋਰਟ ਵਿਚ ਬਕਾਇਦਾ ਸੁਣਵਾਈ ਹੋ ਰਹੀ ਸੀ। ਇਸ ਦੌਰਾਨ ਗਵਰਨਰ ਦੇ ਵਕੀਲ ਨੇ ਕਿਹਾ ਕਿ 3 ਮਾਰਚ ਨੂੰ ਬਜਟ ਇਜਲਾਸ ਸੱਦਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            