ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ, ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਦਾ ਵਾਕਆਊਟ
Friday, Mar 21, 2025 - 11:54 AM (IST)

ਚੰਡੀਗੜ੍ਹ : ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਸ਼ੁੱਕਰਵਾਰ ਸਵੇਰ 11 ਵਜੇ ਸ਼ੁਰੂ ਹੋ ਗਿਆ ਹੈ। ਬਜਟ ਸੈਸ਼ਨ ਦੀ ਕਾਰਵਾਈ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਈ। ਜਿਵੇਂ ਹੀ ਰਾਜਪਾਲ ਨੇ ਭਾਸ਼ਣ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਕਾਂਗਰਸ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਰਾਜਪਾਲ ਜਿਵੇਂ ਹੀ ਸਿੱਖਿਆ ’ਤੇ ਬੋਲਣ ਲੱਗੇ ਤਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖੜ੍ਹੇ ਹੋ ਕੇ ਉਸ ਜ਼ੋਰਦਾਰ ਵਿਰੋਧ ਕੀਤਾ। ਰੌਲੇ ਰੱਪੇ ਦੌਰਾਨ ਰਾਜਪਾਲ ਨੇ ਆਪਣਾ ਭਾਸ਼ਣ ਜਾਰੀ ਰੱਕਿਆ।
ਇਹ ਵੀ ਪੜ੍ਹੋ : ਲਾਇਸੈਂਸ ਧਾਰਕਾਂ 'ਤੇ ਵੱਡੇ ਐਕਸ਼ਨ ਦੀ ਤਿਆਰੀ, ਜਾਰੀ ਹੋਏ ਸਖ਼ਤ ਹੁਕਮ
ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਾਂਗਰਸੀ ਵਿਧਾਇਕਾਂ ਨੇ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਲਗਾਏ। ਕਾਂਗਰਸੀ ਵਿਧਾਇਕ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਸਦਨ ’ਚੋਂ ਵਾਕਆਊਟ ਕਰ ਗਏ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਦੀ ਲੱਗੀ ਲਾਟਰੀ, ਤਨਖਾਹਾਂ ਵਿਚ ਭਾਰੀ ਵਾਧਾ
ਰਾਜਪਾਲ ਨੇ ਭਾਸ਼ਣ ਦੀ ਸ਼ੁਰੂਆਤ ‘ਜੋ ਬੋਲੇ ਸੋ ਨਿਹਾਲ’ ਦੇ ਜੈਕਾਰੇ ਨਾਲ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਉਨ੍ਹਾਂ ਆਪਣੇ ਸੰਬੋਧਨ ਵਿਚ ਸੂਬਾ ਸਰਕਾਰ ਵੱਲੋਂ 881 ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ਬਾਰੇ ਦੱਸਿਆ। ਇਨ੍ਹਾਂ ਵਿਚ ਹੁਣ ਤੱਕ 2.98 ਲੱਖ ਕਰੋੜ ਲੋਕਾਂ ਨੇ ਇਲਾਜ ਕਰਵਾਇਆ ਅਤੇ 90 ਲੱਖ ਲੋਕਾਂ ਨੇ ਟੈਸਟ ਕਰਵਾਏ ਹਨ। ਇਥੋਂ ਲੋਕਾਂ ਨੇ 60 ਕਰੋੜ ਰੁਪਏ ਦੀ ਦਵਾਈਆਂ ਅਤੇ 100 ਕਰੋੜ ਰੁਪਏ ਤੋਂ ਵੱਧ ਦੇ ਟੈਸਟ ਕਰਵਾਏ ਹਨ।
ਇਹ ਵੀ ਪੜ੍ਹੋ : ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e