ਪੰਜਾਬ ਵਿਧਾਨ ਸਭਾ ''ਚ ''ਬਜਟ'' ''ਤੇ ਚਰਚਾ ਅੱਜ, ਪਹਿਲਾਂ ਹੋਵੇਗੀ ਕੈਬਨਿਟ ਮੀਟਿੰਗ

Monday, Mar 02, 2020 - 10:53 AM (IST)

ਪੰਜਾਬ ਵਿਧਾਨ ਸਭਾ ''ਚ ''ਬਜਟ'' ''ਤੇ ਚਰਚਾ ਅੱਜ, ਪਹਿਲਾਂ ਹੋਵੇਗੀ ਕੈਬਨਿਟ ਮੀਟਿੰਗ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੇ ਦੂਜੇ ਹਿੱਸੇ ਦੀ ਕਾਰਵਾਈ ਸੋਮਵਾਰ ਨੂੰ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ 28 ਫਰਵਰੀ ਨੂੰ ਪੇਸ਼ ਕੀਤੇ ਗਏ ਸੂਬੇ ਦੇ ਸਾਲ 2020-21 ਦੇ ਬਜਟ 'ਤੇ ਸਦਨ 'ਚ ਚਰਚਾ ਕੀਤੀ ਜਾਵੇਗੀ।

PunjabKesari

ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸਵੇਰੇ 11.30 ਵਜੇ ਸ਼ੁਰੂ ਹੋਵੇਗੀ, ਜਿਸ ਦੌਰਾਨ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

PunjabKesari


author

Babita

Content Editor

Related News