ਪੰਜਾਬ ਦੇ 'ਬਜਟ ਇਜਲਾਸ' ਦੀ ਸ਼ੁਰੂਆਤ ਅੱਜ, ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗੀ ਕਾਰਵਾਈ

03/03/2023 8:51:31 AM

ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਚੌਥੇ ਬਜਟ ਸਮਾਗਮ ਲਈ 3 ਮਾਰਚ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਸਭ ਤੋਂ ਪਹਿਲਾਂ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸਾਰੇ 92 ਵਿਧਾਇਕ ਵਿਧਾਨ ਸਭਾ ਪੁੱਜਣਗੇ। ਫਿਰ ਰਾਜਪਾਲ ਦਾ ਭਾਸ਼ਣ ਹੋਵੇਗਾ ਅਤੇ ਸਦਨ ਦੀ ਕਾਰਵਾਈ ਅੱਗੇ ਵਧੇਗੀ।

ਇਹ ਵੀ ਪੜ੍ਹੋ : Canada ਬੈਠੀ ਕੁੜੀ ਨੇ ਟੋਟੇ-ਟੋਟੇ ਕੀਤਾ ਪੰਜਾਬੀ ਮੁੰਡੇ ਦਾ ਦਿਲ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਇਸ ਤੋਂ ਬਾਅਦ ਦੁਪਹਿਰ ਦੇ ਸਮੇਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਵਿਰੋਧੀ ਧਿਰ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਨ ਦੀ ਰਣਨੀਤੀ ਬਣਾ ਲਈ ਗਈ ਹੈ, ਹਾਲਾਂਕਿ ਸਦਨ 'ਚ ਪਹਿਲੇ ਦਿਨ ਦਾ ਮਾਹੌਲ ਜ਼ਿਆਦਾ ਗਰਮ ਹੋਣ ਦੀ ਸੰਭਾਵਨਾ ਘੱਟ ਜਤਾਈ ਜਾ ਰਹੀ ਹੈ ਕਿਉਂਕਿ ਰਾਜਪਾਲ ਦੇ ਭਾਸ਼ਣ ਅਤੇ ਫਿਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਗੋਲਡੀ ਬਰਾੜ ਦੇ ਭਰਾ ਦਾ ਚੰਡੀਗੜ੍ਹ 'ਚ ਹੋਇਆ ਸੀ ਕਤਲ, ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਖ਼ਿਲਾਫ਼ ਚਾਰਜਸ਼ੀਟ

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋ ਕੇ 24 ਮਾਰਚ ਤੱਕ ਚੱਲੇਗਾ। ਇਹ ਬਜਟ ਇਜਲਾਸ 22 ਦਿਨਾਂ ਦਾ ਹੈ ਪਰ ਅਸਲ ਵਿੱਚ ਇਹ ਸਿਰਫ਼ 8 ਦਿਨ ਹੀ ਚੱਲੇਗਾ। ਸੈਸ਼ਨ ਵਿੱਚ 13 ਦਿਨਾਂ ਲਈ ਛੁੱਟੀਆਂ ਜਾਂ ਹਾਫ਼ ਡੇਅ ਰਹੇਗਾ। ਉੱਥੇ ਹੀ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News