ਲਗਾਤਾਰ ਦੂਜੇ ਸਾਲ ਬਜਟ ਟਾਰਗੇਟ ਨਾਲ ਪਾਰ ਹੋਈ ਪ੍ਰਾਪਰਟੀ ਟੈਕਸ ਦੀ ਰਿਕਵਰੀ
Tuesday, Apr 02, 2024 - 01:30 PM (IST)
 
            
            ਲੁਧਿਆਣਾ (ਹਿਤੇਸ਼) : ਨਗਰ ਨਿਗਮ ਵੱਲੋਂ 134.70 ਕਰੋੜ ਦੇ ਬਜਟ ਟਾਰਗੇਟ ਦੇ ਮੁਕਾਬਲੇ ਕਰੀਬ 137.50 ਕਰੋੜ ਦੇ ਪ੍ਰਾਪਰਟੀ ਟੈਕਸ ਦੀ ਰਿਕਵਰੀ ਹੋਣ ਦਾ ਜੋ ਦਾਅਵਾ ਕੀਤਾ ਜਾ ਰਿਹਾ ਹੈ, ਉਸ ਨਾਲ ਇਹ ਰਿਕਾਰਡ ਕਾਇਮ ਹੋ ਗਿਆ ਹੈ ਕਿ ਲਗਾਤਾਰ ਦੂਜੇ ਸਾਲ ਪ੍ਰਾਪਰਟੀ ਟੈਕਸ ਦੀ ਵਸੂਲੀ ਬਜਟ ਟਾਰਗੇਟ ਤੋਂ ਪਾਰ ਹੋਈ ਹੈ।
ਇਥੇ ਜ਼ਿਕਰਯੋਗ ਹੈ ਕਿ ਨਗਰ ਨਿਗਮ 2022-23 ਵਿਚ ਪ੍ਰਾਪਰਟੀ ਟੈਕਸ ਦੀ ਕੁਲੈਕਸ਼ਨ ਦੇ ਰੂਪ ਵਿਚ 100 ਕਰੋੜ ਦਾ ਟਾਰਗੇਟ ਰੱਖਿਆ ਗਿਆ ਸੀ ਪਰ ਉਸ ਤੋਂ ਕਿਤੇ ਵਧ ਕੇ 122.45 ਕਰੋੜ ਦੀ ਰਿਕਵਰੀ ਹੋਈ ਸੀ, ਜਿਸ ਦੇ ਮੱਦੇਨਜ਼ਰ ਨਗਰ ਨਿਗਮ ਪ੍ਰਸ਼ਾਸਨ ਵੱਲੋਂ 2023-24 ਦੇ ਦੌਰਾਨ ਪ੍ਰਾਪਰਟੀ ਟੈਕਸ ਦੀ ਵਸੂਲੀ ਦਾ ਟਾਰਗੇਟ ਵਧਾ ਕੇ 130 ਕਰੋੜ ਕਰ ਦਿੱਤਾ ਗਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਫਾਇਨਾਂਸ ਕਮਿਸ਼ਨ ਦੀ ਗ੍ਰਾਂਟ ਲਈ ਲਾਈ ਗਈ।
ਪਿਛਲੇ ਸਾਲ ਦੇ ਮੁਕਾਬਲੇ 6 ਫੀਸਦੀ ਜ਼ਿਆਦਾ ਰਿਕਵਰੀ ਕਰਨ ਦੀ ਸ਼ਰਤ ਦਾ ਹਵਾਲਾ ਦਿੰਦੇ ਹੋਏ ਟਾਰਗੇਟ ਵਧਾ ਕੇ 134.70 ਕਰੋੜ ਕਰ ਦਿੱਤਾ ਗਿਆ, ਜਿਸ ਦੇ ਮੁਕਾਬਲੇ ਨਗਰ ਨਿਗਮ ਅਫਸਰਾਂ ਵੱਲੋਂ ਹੁਣ ਤਕ 137.50 ਕਰੋੜ ਦੇ ਪ੍ਰਾਪਰਟੀ ਟੈਕਸ ਦੀ ਰਿਕਰਵੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਅੰਕੜੇ ਵਿਚ ਮੈਨੂਅਲ ਰਸੀਦਾਂ ਦੀ ਪੋਸਟਿੰਗ ਦਾ ਕੰਮ ਪੂਰਾ ਹੋਣ ਦੇ ਬਾਅਦ ਹੋਰ ਇਜ਼ਾਫਾ ਹੋ ਸਕਦਾ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            