ਦੇਸ਼ ਦੀ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਲੋਕਾਂ ਦੀ ਰਾਏ ਨਾਲ ਪੇਸ਼ ਹੋਵੇਗਾ ਬਜਟ : ਚੀਮਾ
Sunday, May 15, 2022 - 10:35 PM (IST)
ਦਿੜ੍ਹਬਾ ਮੰਡੀ (ਅਜੈ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਲੋਕਾਂ ਦੀ ਰਾਏ ਨਾਲ ਪੰਜਾਬ ਸਰਕਾਰ ਦਾ ਬਜਟ ਤਿਆਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੋਕਾਂ ’ਚ ਬੈਠ ਕੇ ਸਰਕਾਰ ਚੱਲੇਗੀ, ਇਸ ਲੜੀ ਦੇ ਤਹਿਤ ਹੀ ਬਜਟ ਬਣਾਉਣ ਅਤੇ ਬਜਟ ਨੂੰ ਲੋਕ ਹਿੱਤ ਬਣਾਉਣ ਲਈ ਪੰਜਾਬ ਦੇ ਲੋਕਾਂ ਦੀ ਰਾਏ ਲਈ ਗਈ ਹੈ। ਉਨ੍ਹਾਂ ਕਿਹਾ ਕਿ ਬਜਟ ’ਚ ਕੋਈ ਨਵਾਂ ਟੈਕਸ ਨਹੀਂ ਲਾਇਆ ਜਾਵੇਗਾ।
ਇਹ ਵੀ ਪੜ੍ਹੋ : ਕਣਕ ਦੀ ਬਰਾਮਦ ’ਤੇ ਪਾਬੰਦੀ ਨੂੰ ਲੈ ਕੇ ਸੁੁਖਬੀਰ ਬਾਦਲ ਵੱਲੋਂ ਕੇਂਦਰ ਦੀ ਨਿਖੇਧੀ, ਕਿਸਾਨਾਂ ਲਈ ਕੀਤੀ ਇਹ ਮੰਗ
ਸੂਬੇ ਦੇ ਹਰ ਵਰਗ ਦੇ ਲੋਕ ਆਪਣਾ ਬਣਦਾ ਟੈਕਸ ਅਦਾ ਕਰਦੇ ਹਨ ਪਰ ਸਰਕਾਰੀ ਖਜ਼ਾਨੇ ਤੱਕ ਪਹੁੰਚਣ ਦੇ ਰਸਤੇ ਦੀ ਲੀਕੇਜ ਨੂੰ ਬੰਦ ਕਰ ਕੇ ਹੀ ਸੂਬੇ ਦਾ ਖਜ਼ਾਨਾ ਭਰ ਕੇ ਪੰਜਾਬ ਦੇ ਲੋਕਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਹਰ ਇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਜਸਵੀਰ ਕੌਰ ਸ਼ੇਰਗਿੱਲ, ਪ੍ਰਧਾਨ ਦਰਸ਼ਨ ਸਿੰਘ ਘੁਮਾਣ, ਪ੍ਰਧਾਨ ਅਜੈ ਸਿੰਗਲਾ, ਮਨਿੰਦਰ ਘੁਮਾਣ, ਰੂਪ ਚੰਦ ਸਿੰਗਲਾ, ਜਗਦੀਸ਼ ਸਿੰਗਲਾ, ਸੁਨੀਲ ਬਾਂਸਲ, ਵਿਜੈ ਗੋਇਲ, ਹਰੀ ਰਾਮ ਗੋਇਲ, ਨਿਰਭੈ ਝਿੰਜਰ ਖਨਾਲ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਪਾਕਿ ’ਚ 2 ਸਿੱਖਾਂ ਦੇ ਕਤਲ ’ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ