ਬੁੱਢੇ ਨਾਲੇ ''ਚ ਗੋਹਾ ਸੁੱਟਣ ਵਾਲੇ 5 ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ
Thursday, Jan 23, 2025 - 01:28 PM (IST)

ਲੁਧਿਆਣਾ (ਅਨਿਲ): ਥਾਣਾ ਮੇਹਰਬਾਨ ਦੀ ਪੁਲਸ ਨੇ ਬੁੱਢਾ ਦਰਿਆ ਵਿਚ ਗੋਹਾ ਸੁੱਟਣ ਵਾਲੇ 5 ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਪਰਮਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮਾਈਨਿੰਗ ਵਿਭਾਗ ਦੇ ਅਫ਼ਸਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਹੈ ਕਿ ਡੇਅਰੀ ਦਾ ਕੰਮ ਕਰਨ ਵਾਲੇ ਕਈ ਲੋਕ ਗੋਹਾ ਅਤੇ ਵੇਸਟ ਬੁੱਢੇ ਦਰਿਆ ਵਿਚ ਪਾ ਰਹੇ ਹਨ। ਇਸ ਕਾਰਨ ਬੁੱਢਾ ਦਰਿਆ ਪ੍ਰਦੂਸ਼ਿਤ ਹੋ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਪੈ ਗਈਆਂ ਭਾਜੜਾਂ
ਇਸ ਮਗਰੋਂ ਪੁਲਸ ਨੇ ਉਕਤ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਰਾਕੇਸ਼ ਕੁਮਾਰ, ਹੀਰਾਲਾਲ, ਸੱਤਪਾਲ, ਸਾਗਰ ਤੇ ਹਕੀਮ ਰਾਏ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8