ਬੁੱਢੇ ਨਾਲੇ ਨੇ ਰੋਣ ਹਾਕੇ ਕੀਤੇ ਲੋਕ, ਘਰਾਂ ''ਚ ਵੜਿਆ ਪਾਣੀ
Wednesday, Aug 21, 2019 - 10:55 AM (IST)

ਲੁਧਿਆਣਾ (ਨਰਿੰਦਰ) : ਲੁਧਿਆਣੇ ਦੇ ਬੁੱਢੇ ਨਾਲੇ ਦਾ ਪਾਣੀ ਓਵਰਫਲੋ ਹੋਣ ਕਾਰਨ ਆਸ-ਪਾਸ ਰਹਿਣ ਵਾਲੇ ਲੋਕ ਰੋਣ-ਹਾਕੇ ਹੋ ਗਏ ਹਨ ਕਿਉਂਕਿ ਇਹ ਪਾਣੀ ਉਨ੍ਹਾਂ ਦੇ ਘਰਾਂ ਅੰਦਰ ਵੜ ਗਿਆ ਹੈ, ਜਿਸ ਕਾਰਨ ਪੂਰੇ ਸ਼ਹਿਰ 'ਚ ਨਰਕ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਦੇ ਵਿਰੋਧ 'ਚ ਲੋਕ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰਨ ਲੱਗ ਪਏ ਹਨ। ਲੋਕਾਂ ਵਲੋਂ ਸ਼ਿੰਗਾਰ ਸਿਨੇਮਾ ਰੋਡ 'ਤੇ ਜਾਮ ਲਾਇਆ ਗਿਆ ਅਤੇ ਬੁੱਢੇ ਨਾਲੇ ਦੀ ਸਫਾਈ ਦੀ ਮੰਗ ਕੀਤੀ ਗਈ। ਲੋਕਾਂ ਨੇ ਦੱਸਿਆ ਕਿ ਇਸ ਪਾਣੀ ਨਾਲ ਚਮੜੀ ਰੋਗ ਦਾ ਖਤਰਾ ਹੈ, ਇਸ ਲਈ ਤੁਰੰਤ ਇਸ ਨਾਲੇ ਦੀ ਸਫਾਈ ਕੀਤੀ ਜਾਣੀ ਚਾਹੀਦੀ ਹੈ।