ਢੀਂਡਸਾ ਵਰਗੇ ਕਈ ਆਗੂ ਅਕਾਲੀ ਦਲ ਨੂੰ ਅਲਵਿਦਾ ਕਹਿਣ ਦੀ ਤਿਆਰੀ ''ਚ : ਰਾਜਾ ਵੜਿੰਗ

01/17/2020 2:55:25 PM

ਬੁਢਲਾਡਾ (ਬਾਂਸਲ) : ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਜਿੱਥੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ, ਉੱਥੇ ਪੰਜਾਬ ਦੀ ਆਰਥਿਕ ਦਸ਼ਾ ਦੇ ਸੁਧਾਰ ਲਈ ਅਹਿਮ ਉਪਰਾਲੇ ਕਰ ਕੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਇਹ ਸ਼ਬਦ ਵੀਰਵਾਰ ਨੂੰ ਇੱਥੇ ਸ਼ਹਿਰ 'ਚ ਕੱਪੜੇ ਦੇ ਸ਼ੋਅਰੂਮ ਨੂੰ ਅੱਗ ਨਾਲ ਹੋਏ ਲੱਖਾਂ ਰੁਪਏ ਦੇ ਨੁਕਸਾਨ ਦੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਹੇ।

PunjabKesari

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਮਾੜੀ ਦਸ਼ਾ ਦਾ ਮੁੱਖ ਕਾਰਨ ਬਾਦਲਾਂ ਦੇ ਰਾਜ ਦੌਰਾਨ ਲੁੱਟੋ ਅਤੇ ਕੁੱਟੋ ਦੀ ਨੀਤੀ ਤਹਿਤ ਪੰਜਾਬ ਨੂੰ ਆਰਥਿਕ ਤੌਰ 'ਤੇ ਕੰਗਾਲੀ ਦੇ ਰਾਹ 'ਤੇ ਤੌਰ ਕੇ ਆਪ ਅਮੀਰ ਬਣ ਗਏ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਆਪਣੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਈ, ਟਰਾਂਸਪੋਰਟ 'ਤੇ ਕਬਜ਼ਾ ਕੀਤਾ, ਰੇਤ ਮਾਫੀਆ, ਕੇਬਲ ਨੈੱਟਵਰਕ ਕਬਜ਼ਾ, ਸ਼ੋਲਰ ਸਿਸਟਮ ਰਾਹੀਂ ਬਿਜਲੀ 'ਤੇ ਕੀਤਾ ਕਬਜ਼ਾ, ਹੋਟਲ ਦੇ ਵਪਾਰ 'ਤੇ ਕਬਜ਼ਾ, ਨਸ਼ਿਆਂ ਦੇ ਵਪਾਰ 'ਤੇ ਕਬਜ਼ਾ ਤੇ ਨਸ਼ਾ ਸਮੱਗਲਰ ਪੈਦਾ ਕਰ ਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ। ਉਨ੍ਹਾਂ ਕਿਹਾ ਕਿ ਬਾਦਲਾਂ ਦੇ ਪਾਪਾਂ ਦਾ ਘੜਾ ਭਰ ਗਿਆ ਹੈ ਤੇ ਇਨ੍ਹਾਂ ਦਾ ਡੁੱਬਣਾ ਤੈਅ ਹੈ। ਉਨ੍ਹਾਂ ਕਿਹਾ ਕਿ ਰੱਬ ਦੇ ਘਰ ਵਿਚ ਦੇਰ ਹੈ, ਅੰਧੇਰ ਨਹੀਂ। ਉਹ ਦਿਨ ਦੂਰ ਨਹੀਂ ਜਦੋਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ। ਰਾਜਾ ਵੜਿੰਗ ਨੇ ਕਿਹਾ ਕਿ ਇਹ ਸਭ ਕੁਝ ਬਾਦਲਾਂ ਦੀ ਧੱਕੇਸ਼ਾਹੀ ਅਤੇ ਜ਼ੁਲਮ ਦਾ ਹੀ ਨਤੀਜਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਸੁਖਦੇਵ ਸਿੰਘ ਢੀਂਡਸਾ ਵਰਗੇ ਹੋਰ ਈਮਾਨਦਾਰ ਲੋਕ ਅਕਾਲੀ ਦਲ ਨੂੰ ਅਲਵਿਦਾ ਕਹਿ ਦੇਣ ਲਈ ਤਿਆਰੀ 'ਚ ਬੈਠੇ ਹਨ।

ਪੀੜਤ ਵਪਾਰੀਆਂ ਦੇ ਨੁਕਸਾਨ ਦੀ ਭਰਪਾਈ ਲਈ ਡਿਪਟੀ ਕਮਿਸ਼ਨਰ ਮਾਨਸਾ ਨਾਲ ਮੌਕੇ 'ਤੇ ਗੱਲਬਾਤ ਕਰਦਿਆਂ ਹਦਾਇਤ ਕੀਤੀ ਕਿ ਪੀੜਤਾਂ ਦੇ ਮੁਆਵਜ਼ੇ ਦੀ ਸਿਫਾਰਸ਼ ਦੀਆਂ ਫਾਈਲਾਂ ਮੁੱਖ ਮੰਤਰੀ ਪੰਜਾਬ ਅਤੇ ਬਿਜਲੀ ਬੋਰਡ ਦੇ ਚੇਅਰਮੈਨ ਕੋਲ ਸਿਫਾਰਸ਼ ਪੱਤਰ ਨਾਲ ਤੁਰੰਤ ਪਹੁੰਚਾਉਣ। ਉਨ੍ਹਾਂ ਕਿਹਾ ਕਿ ਕੱਪੜੇ ਦੇ ਸ਼ੋਅਰੂਮ ਨੂੰ ਲੱਗੀ ਅੱਗ ਦੀ ਘਟਨਾ ਇਕ ਮੰਦਭਾਗੀ ਘਟਨਾ ਹੈ। ਅੱਜ ਉਹ ਹਮਦਰਦੀ ਪ੍ਰਗਟ ਕਰਨ ਲਈ ਵਿਸ਼ੇਸ਼ ਤੌਰ 'ਤੇ ਬੁਢਲਾਡਾ ਪੁੱਜੇ ਹਨ। ਇਸ ਮੌਕੇ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਤੀਰਥ ਸਿੰਘ ਸਵੀਟੀ, ਸ਼ਹਿਰੀ ਪ੍ਰਧਾਨ ਰਾਜ ਕੁਮਾਰ ਬੱਛੋਆਣਾ, ਰੇਡੀਮੈਡ ਗਾਰਮੈਟਸ ਯੂਨੀਅਨ ਦੇ ਲਵਲੀ ਕਾਠ ਆਦਿ ਹਾਜ਼ਰ ਸਨ।


cherry

Content Editor

Related News