ਵੱਡੀ ਖਬਰ : ਬੁਢਲਾਡਾ 'ਚ 3 ਲੋਕ ਕੋਰੋਨਾ ਦਾ ਸ਼ਿਕਾਰ, ਰਿਪੋਰਟ ਆਈ ਪਾਜ਼ੀਟਿਵ

Friday, Apr 03, 2020 - 10:10 PM (IST)

ਵੱਡੀ ਖਬਰ : ਬੁਢਲਾਡਾ 'ਚ 3 ਲੋਕ ਕੋਰੋਨਾ ਦਾ ਸ਼ਿਕਾਰ, ਰਿਪੋਰਟ ਆਈ ਪਾਜ਼ੀਟਿਵ

ਮਾਨਸਾ,(ਅਮਰਜੀਤ ਚਾਹਲ) : ਮਾਨਸਾ ਜ਼ਿਲੇ ਦੇ ਕਸਬਾ ਬੁਢਲਾਡਾ 'ਚ ਰਹਿ ਰਹੇ 11 ਵਿਅਕਤੀਆਂ ਦੇ ਅੱਜ ਸੈਂਪਲ ਲੈ ਕੇ ਟੈਸਟ ਲਈ ਭੇਜੇ ਗਏ, ਜਿਨ੍ਹਾਂ 'ਚੋਂ 3 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਮਾਨਸਾ ਸਿਵਲ ਸਰਜਨ ਲਾਲ ਚੰਦ ਠੁਕਰਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਬੁਢਲਾਡਾ 'ਚ ਰਹਿ ਰਹੇ 11 ਲੋਕ, ਜੋ ਕਿ ਦਿੱਲੀ ਦੇ ਨਿਜ਼ਾਮੁਦੀਨ ਜਮਾਤ ਤੋਂ ਵਾਪਸ ਆਏ ਸਨ, ਦੇ ਸੈਂਪਲ ਲੈ ਕੇ ਟੈਸਟ ਲਈ ਭੇਜੇ ਗਏ, ਜਿਨ੍ਹਾਂ 'ਚੋਂ 3 ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਨ੍ਹਾਂ ਨੂੰ ਆਈਸੋਲੇਸ਼ਨ ਵਾਰਡ 'ਚ ਭੇਜ ਦਿੱਤਾ ਗਿਆ ਹੈ। ਬਾਕੀ 6 ਦੀ ਨੈਗੇਟਿਵ ਰਿਪੋਰਟ ਆਈ ਅਤੇ 2 ਦੇ ਦੁਬਾਰਾ ਸੈਂਪਲ ਲਏ ਗਏ ਹਨ।  ਲੋਕਾਂ ਨੂੰ ਅਪੀਲ ਕਰਦੇ ਹੋਏ ਸਿਵਲ ਸਰਜਨ ਨੇ ਕਿਹਾ ਕਿ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ ਹਾਲਾਂਕਿ ਲੋਕਾਂ ਵਲੋਂ ਸੋਸ਼ਲ ਡਿਸਟੈਂਸਿੰਗ ਰੱਖੀ ਜਾਵੇ ਅਤੇ ਭੀੜ ਵਾਲੀਆਂ ਥਾਵਾਂ ਤੋਂ ਬਚਣ। ਇਸ ਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਕੁੱਝ ਪਤਾ ਲੱਗਦਾ ਹੈ ਕਿ ਉਹ ਕਿਸੇ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਇਆ ਹੈ ਤਾਂ ਉਸ ਬਾਰੇ ਸਾਨੂੰ ਜਾਣਕਾਰੀ ਦਿੱਤੀ ਜਾਵੇ।


author

Deepak Kumar

Content Editor

Related News