ਖੇਤੀ ਕਾਨੂੰਨਾਂ ਦੇ ਵਿਰੋਧ ''ਚ ਧਰਨੇ ''ਤੇ ਬੈਠੀ ਕਿਸਾਨ ਆਗੂ ਦੀ ਮਾਂ ਨੇ ਤੋੜਿਆ ਦਮ

10/09/2020 6:17:54 PM

ਬੁਢਲਾਡਾ (ਬਾਂਸਲ): ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ 31 ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਰੂਪ 'ਚ ਸਥਾਨਕ ਸ਼ਹਿਰ ਦੇ ਰੇਲਵੇ ਲਾਈਨਾਂ 'ਤੇ ਲਗਾਏ ਗਏ ਅੱਜ 9ਵੇਂ ਦਿਨ ਦੇ ਧਰਨੇ ਦੌਰਾਨ ਕਿਸਾਨ ਯੂਨੀਅਨ ਦੇ ਦੋ ਨੇਤਾ ਬਾਬੂ ਸਿੰਘ ਬਰ੍ਹੇ ਅਤੇ ਮਿੱਠੂ ਸਿੰਘ ਦੀ ਮਾਤਾ ਤੇਜ਼ ਕੌਰ (80) ਸਾਲਾ ਨੇ ਧਰਨੇ ਦੌਰਾਨ ਦਮ ਤੋੜ ਦਿੱਤਾ, ਜਿਸ ਦੀ ਲਾਸ਼ ਫੋਰੀ ਤੌਰ ਤੇ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਲਿਆਂਦੀ ਗਈ ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰਦਿਆਂ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :ਜਿਗਰੀ ਯਾਰ ਹੀ ਬਣੇ ਦੁਸ਼ਮਣ, ਆਫ਼ਿਸ ਬੈਠਣ ਤੋਂ ਕੀਤਾ ਮਨ੍ਹਾਂ ਤਾਂ ਕਰ ਦਿੱਤਾ ਕਾਰਾ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਖੇਤੀ ਆਰਡੀਨੈਂਸ ਵਿਰੁੱਧ ਪੱਕਾ ਮੋਰਚਾ ਲਾ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਗ੍ਰਹਿ ਸਾਹਮਣੇ ਡਟੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਕਰਾਂ 'ਤੋਂ ਇਕ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਨਿਗਲ ਲਈ ਸੀ। ਉਸ ਦੌਰਾਨ ਕਿਸਾਨ ਨੂੰ ਪਹਿਲਾਂ ਪਿੰਡ ਬਾਦਲ ਦੇ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਬਰਨਾਲਾ 'ਚ ਵੱਡਾ ਹਾਦਸਾ, ਮਜ਼ਦੂਰਾਂ ਨਾਲ ਭਰਿਆ ਕੈਂਟਰ ਹਾਦਸਾਗ੍ਰਸਤ (ਤਸਵੀਰਾਂ)

 

Shyna

This news is Content Editor Shyna