ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਦੀ ਅਚਨਚੇਤ ਚੈਕਿੰਗ
Wednesday, Aug 07, 2024 - 11:22 AM (IST)

ਬੁਢਲਾਡਾ (ਮਨਜੀਤ, ਆਨੰਦ) : ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਐੱਸ. ਐੱਸ. ਪੀ. ਮਾਨਸਾ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੁਢਲਾਡਾ ਦੇ ਡੀ. ਐੱਸ. ਪੀ. ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਬੁਢਲਾਡਾ ਦੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਪਬਲਿਕ ਥਾਵਾਂ ਦੀ ਚੈਕਿੰਗ ਕੀਤੀ ਗਈ।
ਡੀ. ਐੱਸ. ਪੀ. ਮਨਜੀਤ ਸਿੰਘ ਔਲਖ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪਬਲਿਕ ਥਾਵਾਂ ਦੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਾੜੇ ਅਨਸਰ ਜਾਂ ਨਸ਼ਾ ਤਸਕਰ ਸਬੰਧੀ ਉਨ੍ਹਾਂ ਨੂੰ ਕੋਈ ਵੀ ਇਤਲਾਹ ਦੇ ਸਕਦਾ ਹੈ। ਉਨ੍ਹਾਂ ਸ਼ਹਿਰ ਦੇ ਹੋਟਲ, ਰੈਸਟੋਰੈਂਟ ਮਾਲਕਾਂ ਨੂੰ ਅਪੀਲ ਕੀਤੀ ਕਿ ਹੋਟਲ, ਰੈਸਟੋਰੈਂਟ ਵਿਚ ਠਹਿਰਣ ਵਾਲੇ ਅਣਜਾਣ ਵਿਅਕਤੀਆਂ ਦੀ ਇਤਲਾਹ ਉਨ੍ਹਾਂ ਨੂੰ ਦਿੱਤੀ ਜਾਵੇ। ਇਸ ਮੌਕੇ ਥਾਣਾ ਸਿਟੀ ਬੁਢਲਾਡਾ ਦੇ ਮੁਖੀ ਭਗਵੰਤ ਸਿੰਘ ਅਤੇ ਸਮੂਹ ਪੁਲਸ ਪ੍ਰਸ਼ਾਸਨ ਆਦਿ ਹਾਜ਼ਰ ਸਨ।