ਵਿਜੀਲੈਂਸ ਨੇ ਖਰੜ ਤੋਂ ਨਾਮੀ ਬਿਲਡਰ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

Wednesday, Feb 22, 2023 - 03:19 PM (IST)

ਵਿਜੀਲੈਂਸ ਨੇ ਖਰੜ ਤੋਂ ਨਾਮੀ ਬਿਲਡਰ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਮੋਹਾਲੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਖਰੜ ਤੋਂ ਇਕ ਨਾਮੀ ਬਿਲਡਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੇ ਮੋਹਾਲੀ ਅਤੇ ਖਰੜ 'ਚ ਕਈ ਪ੍ਰਾਜੈਕਟ ਚੱਲ ਰਹੇ ਹਨ। ਉਕਤ ਬਿਲਡਰ ਦੇ ਸਿਆਸਤਦਾਨਾਂ ਦੇ ਕਰੀਬੀ ਹੋਣ ਦੇ ਵੀ ਚਰਚੇ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਔਰਤਾਂ ਦੇ ਮੁਫ਼ਤ ਸਫ਼ਰ ਨੇ ਬੰਦ ਕਰਾਇਆ ਪ੍ਰਾਈਵੇਟ ਬੱਸਾਂ ਦਾ ਕਾਰੋਬਾਰ!

ਦੱਸ ਦੇਈਏ ਕਿ ਵਿਜੀਲੈਂਸ ਵੱਲੋਂ ਉਕਤ ਬਿਲਡਰ ਨੂੰ ਕਾਲੋਨੀਆਂ ਦੇ ਨਾਜਾਇਜ਼ ਨਕਸ਼ੇ ਪਾਸ ਕਰਵਾਉਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਦੇ ਮੁਤਾਬਕ ਇਸ ਬਿਲਡਰ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਪ੍ਰਾਜੈਕਟ ਪਾਸ ਕਰਵਾਏ ਸਨ। ਇਸ ਮਾਮਲੇ ਸਬੰਧੀ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਾਛੀਵਾੜਾ 'ਚ ਖ਼ੌਫ਼ਨਾਕ ਘਟਨਾ, ਚਾਚੇ ਨੇ ਰਿਸ਼ਤੇਦਾਰ ਨਾਲ ਮਿਲ ਨਹਿਰ 'ਚ ਸੁੱਟਿਆ ਭਤੀਜਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News