ਨਿਗਮ ਨੇ ਗੈਰ-ਕਾਨੂੰਨੀ ਬਿਲਡਿੰਗ ਨੂੰ ਕੀਤਾ ਸੀਲ

Saturday, Sep 09, 2017 - 08:19 AM (IST)

ਨਿਗਮ ਨੇ ਗੈਰ-ਕਾਨੂੰਨੀ ਬਿਲਡਿੰਗ ਨੂੰ ਕੀਤਾ ਸੀਲ

ਪਟਿਆਲਾ  (ਬਲਜਿੰਦਰ) - ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਨੇ ਨਾਭਾ ਰੋਡ ਪਟਿਆਲਾ ਵਿਖੇ ਇਕ ਗੈਰ-ਕਾਨੂੰਨੀ ਬਿਲਡਿੰਗ ਨੂੰ ਸੀਲ ਕਰ ਦਿੱਤਾ। ਅੱਜ ਨਗਰ ਨਿਗਮ ਦੀ ਟੀਮ ਐੱਮ. ਟੀ. ਪੀ. ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਗਈ, ਜਿਸ ਵਿਚ ਇੰਸ. ਰਮਨਦੀਪ ਸਿੰਘ, ਤਰੁਣ ਧਵਨ ਤੇ ਸੌਰਵ ਖੰਨਾ ਨੇ ਪੁਲਸ ਪਾਰਟੀ ਦੀ ਮੌਜੂਦਗੀ 'ਚ ਇਸ ਬਿਲਡਿੰਗ ਨੂੰ ਸੀਲ ਕਰ ਦਿੱਤਾ। ਇਸ ਬਿਲਡਿੰਗ ਨੂੰ ਪਹਿਲਾਂ ਨਿਗਮ ਵੱਲੋਂ ਨੋਟਿਸ ਜਾਰੀ ਕੀਤੇ ਗਏ ਸਨ ਪਰ ਕੋਈ ਰਿਕਾਰਡ ਨਾ ਦਿਖਾਉਣ ਦੀ ਸੂਰਤ ਵਿਚ ਨਗਰ ਨਿਗਮ ਨੇ ਇਸ ਬਿਲਡਿੰਗ ਨੂੰ ਸੀਲ ਕਰ ਦਿੱਤਾ।
ਇੱਥੇ ਦੱਸਣਯੋਗ ਹੈ ਕਿ ਸ਼ਹਿਰ ਵਿਚ ਨਾਜਾਇਜ਼ ਬਿਲਡਿੰਗਾਂ ਖਿਲਾਫ਼ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ 2 ਦਿਨਾਂ ਦੌਰਾਨ ਨਗਰ ਨਿਗਮ ਨੇ ਇਕ ਦਰਜਨ ਦੇ ਲਗਭਗ ਦੁਕਾਨਾਂ ਅਤੇ ਕਈ ਨਾਜਾਇਜ਼ ਕਾਲੋਨੀਆਂ ਖਿਲਾਫ਼ ਕਾਰਵਾਈ ਕੀਤੀ ਹੈ। ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿਚ ਕੋਈ ਵੀ ਗੈਰ-ਕਾਨੂੰਨੀ ਬਿਲਡਿੰਗ ਨਹੀਂ ਰਹਿਣ ਦਿੱਤੀ ਜਾਵੇਗੀ। ਜਿਸ ਵੀ ਖੇਤਰ ਵਿਚ ਗੈਰ-ਕਾਨੂੰਨੀ ਬਿਲਡਿੰਗ ਪਾਈ ਗਈ, ਉਸ ਲਈ ਸਿੱਧੇ ਤੌਰ 'ਤੇ ਉਸ ਖੇਤਰ ਦਾ ਇੰਸਪੈਕਟਰ ਜ਼ਿੰਮੇਵਾਰ ਹੋਵੇਗਾ। ਨਗਰ ਨਿਗਮ ਵੱਲੋਂ ਪਿਛਲੇ ਇਕ ਮਹੀਨੇ ਤੋਂ ਨਾਜਾਇਜ਼ ਬਿਲਡਿੰਗਾਂ ਖਿਲਾਫ਼ ਪੂਰਾ ਰਿਕਾਰਡ ਤਿਆਰ ਕੀਤਾ ਜਾ ਰਿਹਾ ਹੈ। ਹੁਣ ਲਗਾਤਾਰ ਨਾਜਾਇਜ਼ ਬਿਲਡਿੰਗਾਂ ਦੇ ਖਿਲਾਫ਼ ਕਾਰਵਾਈ ਚੱਲ ਰਹੀ ਹੈ।

 


Related News