ਲੁਧਿਆਣਾ ''ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿ-ਢੇਰੀ (ਵੀਡੀਓ)
Sunday, Jun 15, 2025 - 06:55 PM (IST)

ਲੁਧਿਆਣਾ (ਵੈੱਬ ਡੈਸਕ)- 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਸਰਕਾਰ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਲੁਧਿਆਣਾ ਵਿਖੇ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਵੇਖਣ ਨੂੰ ਮਿਲਿਆ। ਨਸ਼ੇ ਦੇ ਸਮੱਗਲਰਾਂ ਖ਼ਿਲਾਫ਼ ਵੱਡੀ ਕਾਰਵਾਈ ਦੌਰਾਨ ਇਕੋ ਸਮੇਂ ਤਿੰਨ ਥਾਵਾਂ 'ਤੇ ਬੁਲਡੋਜ਼ਰ ਚਲਾਏ ਗਏ ਹਨ।
ਅਮਰਪੁਰਾ ਇਲਾਕੇ ਵਿਚ ਨਸ਼ਾ ਤਸਕਰ ਗੋਪਾਲ ਦਾ ਘਰ ਢਹਿ-ਢੇਰੀ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਗੋਪਾਲ ਖ਼ਿਲਾਫ਼ ਨਸ਼ਾ ਤਸਕਰੀ ਦੇ 9 ਮਾਮਲੇ ਦਰਜ ਗਨ। ਇਸ ਦੇ ਇਲਾਵਾ ਲੋਹਾਰਾ ਸਮੇਤ ਹੋਰ ਥਾਵਾਂ 'ਤੇ ਵੀ ਬੁਲਡੋਜ਼ਰ ਐਕਸ਼ਨ ਕੀਤਾ ਗਿਆ। ਇਥੇ ਦੱਸ ਦੇਈਏ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 123 ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਤਹਿਤ ਬੁਲਡੋਜ਼ਰ ਚਲਾਏ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਹਾਜੀਪੁਰ 'ਚ ਵੱਡਾ ਹਾਦਸਾ, 'ਜੰਨਤ' ਝੀਲ 'ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e