ਪੰਜਾਬ ਸਰਕਾਰ ਦਾ ਇਸ ਇਲਾਕੇ 'ਚ ਬੁਲਡੋਜ਼ਰ ਐਕਸ਼ਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ
Saturday, Apr 19, 2025 - 05:43 PM (IST)

ਜਲੰਧਰ (ਕੁੰਦਨ, ਪੰਕਜ)- ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਅਨੁਸਾਰ ਕਮਿਸ਼ਨਰੇਟ ਪੁਲਸ ਜਲੰਧਰ ਨੇ ਨਗਰ ਨਿਗਮ ਜਲੰਧਰ ਦੇ ਤਾਲਮੇਲ ਨਾਲ ਅੱਜ 'ਯੁੱਧ ਨਸ਼ਿਆਂ ਵਿਰੁੱਧ' ਪਹਿਲਕਦਮੀ ਦੇ ਹਿੱਸੇ ਵਜੋਂ ਥਾਣਾ ਡਿਵੀਜ਼ਨ ਨੰਬਰ 5 ਜਲੰਧਰ ਦੇ ਅਧਿਕਾਰ ਖੇਤਰ ਵਿੱਚ ਸਥਿਤ ਮਾਡਲ ਹਾਊਸ ਦੇ ਇਲਾਕੇ 'ਚ ਤਿੰਨ ਨਸ਼ਾ ਤਸਕਰਾਂ ਦੇ ਇਕ ਗੈਰ-ਕਾਨੂੰਨੀ ਢਾਂਚੇ ਨੂੰ ਢਾਹ ਦਿੱਤਾ ਗਿਆ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਕਾਲਜ 'ਚ ਵਾਪਰੀ ਵੱਡੀ ਘਟਨਾ ਨੇ ਉਡਾਏ ਹੋਸ਼, ਪ੍ਰੋਫ਼ੈਸਰ ਦੇ ਬੇਟੇ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ
ਵੇਰਵਾ ਸਾਝਾਂ ਕਰਦੇ ਹੋਏ, ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਨਗਰ ਨਿਗਮ ਨੂੰ ਮਾਡਲ ਹਾਊਸ, ਜਲੰਧਰ ਦੇ ਖੇਤਰ ਵਿੱਚ ਸਰਕਾਰੀ ਜ਼ਮੀਨ 'ਤੇ ਇਕ ਗੈਰ-ਕਾਨੂੰਨੀ ਉਸਾਰੀ ਬਾਰੇ ਸੂਚਨਾ ਮਿਲੀ ਸੀ। ਇਹ ਢਾਂਚਾ ਕਥਿਤ ਤੌਰ 'ਤੇ ਤਿੰਨ ਨਸ਼ਾ ਤਸਕਰਾਂ ਲਖਵੀਰ ਕੌਰ ਉਰਫ਼ ਰੇਖਾ ਪਤਨੀ ਸੰਦੀਪ ਸਿੰਘ ਦੀ (ਮੌਜੂਦਾ ਜੇਲ੍ਹ ਵਿੱਚ) ਅਤੇ ਸੰਦੀਪ ਕੁਮਾਰ ਉਰਫ਼ ਜੁਗਾ ਅਤੇ ਸੂਰਜ, ਦੋਵੇਂ ਪੁੱਤਰ ਸੁਰਿੰਦਰ ਪਾਲ ਅਤੇ ਇਸ ਸਮੇਂ ਜ਼ਮਾਨਤ 'ਤੇ ਬਾਹਰ ਹਨ, ਦੁਆਰਾ ਬਣਾਇਆ ਗਿਆ ਸੀ। ਸਾਰੇ ਦੋਸ਼ੀ ਮਕਾਨ ਨੰਬਰ 1096, ਤਾਰਾ ਵਾਲੀ ਸਟਰੀਟ, ਮਾਡਲ ਹਾਊਸ, ਜਲੰਧਰ ਦੇ ਵਸਨੀਕ ਹਨ। ਇਹ ਜਾਇਦਾਦ ਕਥਿਤ ਤੌਰ 'ਤੇ ਉਨ੍ਹਾਂ ਦੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਵਪਾਰ ਤੋਂ ਪ੍ਰਾਪਤ ਆਮਦਨ ਦੀ ਵਰਤੋਂ ਕਰਕੇ ਬਣਾਈ ਗਈ ਸੀ।
ਇਹ ਵੀ ਪੜ੍ਹੋ: ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ 'ਚ ਬੈਠੇ 13 ਮੁਲਜ਼ਮ ਗ੍ਰਨੇਡ ਲਾਂਚਰ ਸਣੇ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ
ਇਕ ਤੁਰੰਤ ਅਤੇ ਤਾਲਮੇਲ ਵਾਲੀ ਕਾਰਵਾਈ ਵਿੱਚ ਨਗਰ ਨਿਗਮ ਅਤੇ ਪੁਲਸ ਟੀਮਾਂ ਨੇ ਅੱਜ ਗੈਰ-ਕਾਨੂੰਨੀ ਤੌਰ 'ਤੇ ਬਣਾਏ ਗਏ ਇਸ ਘਰ ਨੂੰ ਢਾਹ ਦਿੱਤਾ, ਜਿਸ ਨਾਲ ਇਕ ਸਪੱਸ਼ਟ ਸੁਨੇਹਾ ਗਿਆ ਕਿ ਜਲੰਧਰ 'ਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਆਦਤਨ ਅਪਰਾਧੀ ਹਨ, ਜਿਨ੍ਹਾਂ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ. ਡੀ. ਪੀ. ਐੱਸ) ਐਕਟ ਅਤੇ ਆਈ. ਪੀ. ਸੀ. ਦੀਆਂ ਹੋਰ ਅਪਰਾਧਿਕ ਧਾਰਾਵਾਂ ਤਹਿਤ ਕੁੱਲ੍ਹ 08 ਮਾਮਲੇ ਪਹਿਲਾਂ ਤੋਂ ਹੀ ਦਰਜ ਹਨ। ਲਖਵੀਰ ਕੌਰ ਵਿਰੁੱਧ ਦੋ ਮਾਮਲੇ ਦਰਜ ਹਨ, ਜਦਕਿ ਸੰਦੀਪ ਕੁਮਾਰ ਅਤੇ ਸੂਰਜ ਦੋਵਾਂ 'ਤੇ ਤਿੰਨ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ 'ਤੇ ਮੰਡਰਾਇਆ ਵੱਡਾ ਖ਼ਤਰਾ! ਅਚਾਨਕ ਆ ਖੜ੍ਹੀ ਹੋਈ ਨਵੀਂ ਮੁਸੀਬਤ
ਇਸ ਕਾਰਵਾਈ ਦੇ ਹਿੱਸੇ ਵਜੋਂ ਪਹਿਲਾਂ ਅਧਿਕਾਰੀਆਂ ਨੇ ਭਾਰਗੋ ਕੈਂਪ ਅਤੇ ਰਾਮਾ ਮੰਡੀ ਖੇਤਰ ਵਿੱਚ ਫੈਸਲਾਕੁੰਨ ਕਾਰਵਾਈ ਕੀਤੀ ਸੀ, ਜਿੱਥੇ ਬਦਨਾਮ ਨਸ਼ਾ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਨਿਰਮਾਣ ਢਾਹ ਦਿੱਤੇ ਗਏ ਸਨ। ਇਹ ਵਿਆਪਕ ਕਾਰਵਾਈ ਨਾ ਸਿਰਫ਼ ਨਸ਼ਾ ਤਸਕਰਾਂ ਨੂੰ ਨਿਸ਼ਾਨਾ ਬਣਾਉਂਦੀ ਹੈ, ਸਗੋਂ ਗੈਰ-ਕਾਨੂੰਨੀ ਢਾਂਚਿਆਂ, ਜਾਇਦਾਦਾਂ ਅਤੇ ਛੁਪਣਗਾਹਾਂ ਨੂੰ ਵੀ ਨਿਸ਼ਾਨਾ ਬਣਾਉਂਦੀ ਹੈ ਜੋ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਲਈ ਪ੍ਰਜਨਨ ਸਥਾਨ ਵਜੋਂ ਕੰਮ ਕਰਦੇ ਹਨ।
ਕਮਿਸ਼ਨਰੇਟ ਪੁਲਸ ਜਲੰਧਰ ਨੇ ਸਮੂਹਿਕ ਕਾਰਵਾਈ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਨੇ ਨਾਗਰਿਕਾਂ ਨੂੰ ਨਸ਼ਾ ਮੁਕਤ ਸ਼ਹਿਰ ਬਣਾਈ ਰੱਖਣ ਲਈ ਚੌਕਸ ਰਹਿਣ, ਸ਼ੱਕੀ ਗਤੀਵਿਧੀਆਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਦਿਲ-ਦਹਿਲਾ ਦੇਣ ਵਾਲਾ ਹਾਦਸਾ, ਈ-ਰਿਕਸ਼ਾ 'ਚ ਸਵਾਰ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e