ਚੰਡੀਗੜ੍ਹ ਤੋਂ ਵੱਡੀ ਖ਼ਬਰ : 40 ਸਾਲ ਪੁਰਾਣੀ ਤੇ ਸਭ ਤੋਂ ਵੱਡੀ ਸਲੱਮ ਕਾਲੋਨੀ 'ਤੇ ਚੱਲਿਆ ਬੁਲਡੋਜ਼ਰ (ਤਸਵੀਰਾਂ)

05/01/2022 12:40:23 PM

ਚੰਡੀਗੜ੍ਹ (ਰਾਜਿੰਦਰ, ਭਗਵਤ) : ਚੰਡੀਗੜ੍ਹ ਦੀ ਸਭ ਤੋਂ ਵੱਡੀ ਅਤੇ ਪੁਰਾਣੀ ਸਲੱਮ ਕਾਲੋਨੀ ਨੰਬਰ-4 'ਤੇ ਐਤਵਾਰ ਨੂੰ ਬੁਲਡੋਜ਼ਰ ਚਲਾ ਦਿੱਤਾ ਗਿਆ। ਇਹ ਕਾਲੋਨੀ 80 ਏਕੜ 'ਚ ਫੈਲੀ ਹੋਈ ਹੈ। ਇਸ ਕਾਲੋਨੀ 'ਚ ਤਕਰੀਬਨ 5 ਤੋਂ 6 ਹਜ਼ਾਰ ਝੁੱਗੀਆਂ ਸਨ।

ਇਹ ਕਾਰਵਾਈ ਸਵੇਰੇ 5 ਵਜੇ ਕੀਤੀ ਗਈ। ਇਸ ਦੌਰਾਨ ਕਈ ਜਨਾਨੀਆਂ ਬਹੁਤ ਭਾਵੁਕ ਹੋ ਗਈਆਂ ਅਤੇ ਸਰਕਾਰ ਦੇ ਇਸ ਫ਼ੈਸਲੇ ਤੋਂ ਨਾਖ਼ੁਸ਼ ਨਜ਼ਰ ਆਈਆਂ। ਲੋਕਾਂ ਦਾ ਕਹਿਣਾ ਸੀ ਕਿ ਹੁਣ ਉਹ ਕਿੱਥੇ ਜਾਣ।

ਇਹ ਵੀ ਪੜ੍ਹੋ : ਪੰਜਾਬ ਦੇ CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਸੰਮਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਸਬੰਧੀ ਪੁਲਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ ਅਤੇ ਕਿਸੇ ਨੂੰ ਵੀ ਕਾਲੋਨੀ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਕਾਲੋਨੀ ਅੰਦਰ 10 ਤੋਂ ਜ਼ਿਆਦਾ ਬੁਲਡੋਜ਼ਰ ਕਾਲੋਨੀ ਨੂੰ ਢਾਹੁਣ ਦਾ ਕੰਮ ਕਰ ਰਹੇ ਹਨ।

ਇਸ ਮੌਕੇ 2000 ਤੋਂ ਜ਼ਿਆਦਾ ਪੁਲਸ ਮੁਲਾਜ਼ਮਾਂ ਅਤੇ ਪੈਰਾ ਮਿਲਟਰੀ ਫੋਰਸ ਨੂੰ ਮੌਕੇ 'ਤੇ ਤਾਇਨਾਤ ਕੀਤਾ ਗਿਆ ਹੈ। ਪ੍ਰਸ਼ਾਸਨ ਦੇ ਅਧਿਕਾਰੀਆਂ ਮੁਤਾਬਕ ਇਹ ਜ਼ਮੀਨ ਪ੍ਰਸ਼ਾਸਨ ਦੇ ਜੰਗਲਾਤ ਅਤੇ ਇੰਜੀਨੀਅਰਿੰਗ ਵਿਭਾਗ ਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਨੇ ਤੋੜਿਆ ਪਿਛਲੇ 50 ਸਾਲਾਂ ਦਾ ਰਿਕਾਰਡ, ਮੌਸਮ ਵਿਭਾਗ ਨੇ ਕੀਤਾ ਦਾਅਵਾ

ਇਸ ਜ਼ਮੀਨ ਦਾ ਜ਼ਿਆਦਾਤਰ ਕਬਜ਼ਾ ਜੰਗਲਾਤ ਵਿਭਾਗ ਦਾ ਹੈ। ਅਜਿਹੇ 'ਚ ਇੱਥੇ ਕੀਤੇ ਗਏ ਗੈਰ ਕਾਨੂੰਨੀ ਕਬਜ਼ਿਆਂ ਨੂੰ ਹਟਾ ਕੇ ਇਸ ਜ਼ਮੀਨ ਨੂੰ ਖ਼ਾਲੀ ਕਰਾਉਣ ਤੋਂ ਬਾਅਦ ਇੰਜੀਨੀਅਰਿੰਗ ਵਿਭਾਗ ਇਸ ਪੂਰੀ ਜ਼ਮੀਨ ਦੀ ਫੇਸਿੰਗ ਕਰਕੇ ਜੰਗਲਾਤ ਵਿਭਾਗ ਨੂੰ ਇਸ ਦਾ ਕਬਜ਼ਾ ਦਿੱਤਾ ਜਾਵੇਗਾ। ਇਸ ਦੌਰਾਨ ਕਾਲੋਨੀ 'ਚ ਰਹਿਣ ਵਾਲੀਆਂ ਜਨਾਨੀਆਂ ਰੋਂਦੀਆਂ ਹੋਈਆਂ ਦਿਖੀਆਂ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita