ਸੁਜਾਨਪੁਰ ''ਚ ਨਹਿਰ ਕਿਨਾਰੇ ਨਾਜਾਇਜ਼ ਕਬਜ਼ਿਆਂ ’ਤੇ ਚੱਲਿਆ ਬੁਲਡੋਜ਼ਰ, ਦੁਕਾਨਦਾਰਾਂ ਨੇ ਕਾਰਵਾਈ ’ਤੇ ਉਠਾਏ ਸਵਾਲ

Tuesday, Aug 18, 2026 - 03:49 AM (IST)

ਸੁਜਾਨਪੁਰ ''ਚ ਨਹਿਰ ਕਿਨਾਰੇ ਨਾਜਾਇਜ਼ ਕਬਜ਼ਿਆਂ ’ਤੇ ਚੱਲਿਆ ਬੁਲਡੋਜ਼ਰ, ਦੁਕਾਨਦਾਰਾਂ ਨੇ ਕਾਰਵਾਈ ’ਤੇ ਉਠਾਏ ਸਵਾਲ

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਪਠਾਨਕੋਟ ਦੇ ਸੁਜਾਨਪੁਰ ਖੇਤਰ ਵਿੱਚ ਨਹਿਰ ਵਿਭਾਗ ਵੱਲੋਂ ਨਹਿਰ ਦੇ ਕਿਨਾਰੇ ਕੀਤੇ ਗਏ ਕਥਿਤ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਵਿਭਾਗ ਦੀ ਵਿਸ਼ੇਸ਼ ਟੀਮ ਵੱਲੋਂ ਭਾਰੀ ਪੁਲਸ ਬਲ ਦੀ ਮੌਜੂਦਗੀ ਵਿੱਚ ਬੁਲਡੋਜ਼ਰ ਚਲਾ ਕੇ ਨਹਿਰ ਕਿਨਾਰੇ ਬਣੀਆਂ ਕਈ ਦੁਕਾਨਾਂ ਅਤੇ ਹੋਰ ਢਾਂਚਿਆਂ ਨੂੰ ਹਟਾਇਆ ਗਿਆ। ਇਸ ਕਾਰਵਾਈ ਦੌਰਾਨ ਇਲਾਕੇ ਵਿੱਚ ਕਾਫ਼ੀ ਹਲਚਲ ਦੇਖਣ ਨੂੰ ਮਿਲੀ। ਕਾਰਵਾਈ ਦੌਰਾਨ ਕਈ ਦੁਕਾਨਦਾਰਾਂ ਦਾ ਸਾਮਾਨ ਅਤੇ ਦੁਕਾਨਾਂ ਦੇ ਢਾਂਚੇ ਪ੍ਰਭਾਵਿਤ ਹੋਏ।

PunjabKesari

ਇਹ ਵੀ ਪੜ੍ਹੋ : ਲੁਧਿਆਣਾ 'ਚ 9ਵੀਂ ਜਮਾਤ ਦੀ ਵਿਦਿਆਰਥਣ 7 ਦਿਨਾਂ ਤੋਂ 'ਲਾਪਤਾ'! ਵੀਡੀਓ ਵੇਖ ਮਾਪਿਆਂ ਦੇ ਉੱਡੇ ਹੋਸ਼

ਇਸ ਦੌਰਾਨ ਦੁਕਾਨਦਾਰਾਂ ਨੇ ਨਹਿਰ ਵਿਭਾਗ ਦੀ ਕਾਰਵਾਈ ’ਤੇ ਸਵਾਲ ਖੜ੍ਹੇ ਕਰਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਨਾ ਤਾਂ ਪਹਿਲਾਂ ਕੋਈ ਨੋਟਿਸ ਦਿੱਤਾ ਗਿਆ ਅਤੇ ਨਾ ਹੀ ਆਪਣਾ ਸਾਮਾਨ ਹਟਾਉਣ ਲਈ ਲੋੜੀਂਦਾ ਸਮਾਂ ਦਿੱਤਾ ਗਿਆ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜੇਕਰ ਵਿਭਾਗ ਵੱਲੋਂ ਪਹਿਲਾਂ ਸੂਚਨਾ ਦਿੱਤੀ ਜਾਂਦੀ ਤਾਂ ਉਹ ਆਪਣਾ ਸਾਮਾਨ ਸੁਰੱਖਿਅਤ ਢੰਗ ਨਾਲ ਹਟਾ ਸਕਦੇ ਸਨ। ਦੂਜੇ ਪਾਸੇ, ਨਹਿਰ ਵਿਭਾਗ ਵੱਲੋਂ ਇਨ੍ਹਾਂ ਥਾਵਾਂ ’ਤੇ ਕੀਤੇ ਗਏ ਕਬਜ਼ਿਆਂ ਨੂੰ ਹਟਾਉਣ ਲਈ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਪ੍ਰਸ਼ਾਸਨ ਦੀ ਇਸ ਕਾਰਵਾਈ ਤੋਂ ਬਾਅਦ ਹੁਣ ਦੁਕਾਨਦਾਰਾਂ ਵੱਲੋਂ ਮਾਮਲੇ ਸਬੰਧੀ ਆਪਣੀ ਗੱਲ ਪ੍ਰਸ਼ਾਸਨ ਦੇ ਸਾਹਮਣੇ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਲਾਕੇ ਦੇ ਲੋਕਾਂ ਵੱਲੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ ਜੇਕਰ ਕਬਜ਼ੇ ਗੈਰ-ਕਾਨੂੰਨੀ ਹਨ ਤਾਂ ਕਾਰਵਾਈ ਨਿਯਮਾਂ ਅਨੁਸਾਰ ਅਤੇ ਪ੍ਰਭਾਵਿਤ ਲੋਕਾਂ ਨੂੰ ਯੋਗ ਸੂਚਨਾ ਦੇ ਕੇ ਕੀਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News