ਗੋਲੀ ਲੱਗਣ ਕਾਰਨ ਇਕ ਵਿਅਕਤੀ ਗੰਭੀਰ ਜ਼ਖਮੀ
Thursday, Nov 23, 2017 - 06:23 PM (IST)

ਮੂਣਕ (ਵਰਤੀਆ) - ਸਬ. ਡਵੀਜਨ ਮੂਨਕ ਦੇ ਅਧੀਨ ਪੈਂਦੇ ਪਿੰਡ ਮਨਿਆਣਾ ਵਿਖੇ ਇੱਕ ਵਿਅਕਤੀ ਨੂੰ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਉਕਤ ਪਿੰਡ ਦਾ ਵਿਅਕਤੀ ਕੁਲਦੀਪ ਸਿੰਘ ਪੁੱਤਰ ਸੁਖਦਰਸ਼ਨ ਸਿੰਘ ਜੋ ਬੁੱਧਵਾਰ ਦੇਰ ਸ਼ਾਮ ਆਪਣੇ ਘਰ ਤੋਂ ਬਾਹਰ ਨਿਕਲ ਰਿਹਾ ਸੀ ਕਿ ਅਚਾਨਕ ਉਸਦੀ ਲੱਤ 'ਚ ਗੋਲੀ ਵੱਜ ਗਈ ਪਰ ਗੋਲੀ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮੂਨਕ ਪੁਲਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਐੱਸ. ਐੱਚ. ਓ. ਰਮਨਦੀਪ ਸਿੰਘ ਨੇ ਦੱਸਿਆ ਕਿ ਗੋਲੀ ਲੱਗਣ ਦੇ ਕਾਰਨਾਂ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੇ ਹਾਂ, ਉਕਤ ਗੰਭੀਰ ਜ਼ਖਮੀ ਵਿਅਕਤੀ ਨੂੰ ਪੀ. ਜੀ. ਆਈ. ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ।