ਜਾਨਲੇਵਾ ਹਮਲੇ ਦੌਰਾਨ ਚਲਾਈ ਗੋਲੀ ’ਚ 2 ਫੱਟਡ਼

09/02/2019 5:17:53 PM

ਅੰਮ੍ਰਿਤਸਰ (ਅਰੁਣ) : ਛੀਨਾ ਕਰਮ ਸਿੰਘ ਇਲਾਕੇ ’ਚ ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਈ ਫਾਇੰਰਿੰਗ ਦੌਰਾਨ ਛਰੇ ਲੱਗਣ ਨਾਲ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਥਾਣਾ ਅਜਨਾਲਾ ਦੀ ਪੁਲਸ ਨੂੰ ਕੀਤੀ ਸ਼ਿਕਾਇਤ ਵਿਚ ਛੀਨਾ ਕਰਮ ਸਿੰਘ ਵਾਸੀ ਅਮਰੀਕ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤ ਰਣਜੀਤ ਸਿੰਘ ਅਤੇ ਸਵਿੰਦਰ ਸਿੰਘ ਨਾਲ ਖੇਤਾਂ ਵਿਚ ਕੰਮ ਕਰਨ ਜਾ ਰਿਹਾ ਸੀ ਤਾਂ ਰਸਤਾ ਰੋਕੀ ਖਡ਼ੇ ਸਤਨਾਮ ਸਿੰਘ ਵੱਲੋਂ ਉਨ੍ਹਾਂ ਦੇ ਨਾਲ ਗਾਲਮੰਦਾ ਸ਼ੁਰੂ ਕਰ ਦਿੱਤਾ। ਘਰ ਵਿਚ ਪਹਿਲਾਂ ਤੋਂ ਹੀ ਹਥਿਆਰਾਂ ਸਮੇਤ ਇਕੱਠੇ ਹੋਏ ਮੁਲਜ਼ਮਾਂ ਵੱਲੋਂ ਜਾਨਲੇਵਾ ਹਮਲਾ ਕਰਦਿਆਂ ਉਸ ਉਪਰ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ।

ਗੋਲੀਆਂ ਦੇ ਸ਼ਰੇ ਉਸ ਦੇ ਖੱਬੇ ਹੱਥ ਦੇ ਗੁੱਟ ਦੇ ਅੰਦਰ ਬਾਹਰ ਅਤੇ ਸੱਜੇ ਹੱਥ ਦੇ ਅੰਗੂਠੇ ਉਪਰ ਲੱਗੇ। ਸਵਿੰਦਰ ਸਿੰਘ ਵੀ ਸ਼ਰੇ ਲੱਗਣ ਨਾਲ ਜ਼ਖਮੀ ਹੋ ਗਿਆ। ਪੁਲਸ ਵੱਲੋਂ ਸ਼ਿਕਾਇਤ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਸਤਨਾਮ ਸਿੰਘ ਪੁੱਤਰ ਚੰਨਣ ਸਿੰਘ, ਪੰਜਾਬ ਸਿੰਘ ਪੁੱਤਰ ਨਿਸ਼ਾਨ ਸਿੰਘ, ਖਜਾਨ ਸਿੰਘ ਪੁੱਤਰ ਚੰਨਣ ਸਿੰਘ, ਨਿਸ਼ਾਨ ਸਿੰਘ ਪੁੱਤਰ ਦੀਦਾਰ ਸਿੰਘ, ਜਸਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ, ਹਰਪ੍ਰੀਤ ਸਿੰਘ ਪੁੱਤਰ ਕਾਰਜ ਸਿੰਘ, ਕਾਰਜ ਸਿੰਘ ਪੁੱਤਰ ਅਜੀਤ ਸਿੰਘ, ਗੁਰਸੇਵਕ ਸਿੰਘ ਪੁੱਤਰ ਕੁਲਵੰਤ ਸਿੰਘ, ਗੁਰਦੇਵ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਛੀਨਾ ਕਰਮ ਸਿੰਘ ਤੋਂ ਇਲਾਵਾ 5/6 ਹੋਰ ਅਣਪਛਾਤੇ ਹਮਲਾਵਰਾਂ ਖਿਲਾਫ ਇਰਾਦਾ ਕਤਲ ਦੋਸ਼ ਦੇ ਤਹਿਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ।

Gurminder Singh

This news is Content Editor Gurminder Singh