ਪੱਟੀ ਤੋਂ ਦੁਖ਼ਦ ਖ਼ਬਰ : ਬੁਲੇਟ ਏਜੰਸੀ ਦੇ ਮਾਲਕ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

Wednesday, Feb 23, 2022 - 11:18 AM (IST)

ਪੱਟੀ (ਸੌਰਭ)- ਪੱਟੀ-ਤਰਨਤਾਰਨ ਰੋਡ ਉਪਰ ਸਥਿਤ ਮੋਟਰਸਾਈਕਲ ਏਜੰਸੀ ਦੇ ਮਾਲਕ ਵਲੋਂ ਸੋਮਵਾਰ ਦੇਰ ਸ਼ਾਮ ਨੂੰ ਖੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਸਿਮਰਨ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਦੇਸੀ ਗੁੜ ਤਿਆਰ ਕਰ 1.50 ਲੱਖ ਰੁਪਏ ਮਹੀਨਾ ਕਮਾ ਰਿਹੈ ਗੁਰਦਾਸਪੁਰ ਦਾ ਇਹ ਕਿਸਾਨ (ਤਸਵੀਰਾਂ)

ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਥਾਣਾ ਸਿਟੀ ਪੱਟੀ ਦੀ ਟੀਮ ਨੇ ਗੰਭੀਰ ਰੂਪ ’ਚ ਜ਼ਖ਼ਮੀ ਹਾਲਤ ’ਚ ਏਜੰਸੀ ਮਾਲਕ ਗੁਰਸਿਮਰਨ ਸਿੰਘ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮੌਕੇ ਥਾਣਾ ਸਿਟੀ ਪੱਟੀ ਦੇ ਮੁਖੀ ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਗੁਰਸਿਮਰਨ ਸਿੰਘ ਪੱਟੀ ਵਿਖੇ ਬੁਲੇਟ ਮੋਟਰਸਾਈਕਲ ਦੀ ਏਜੰਸੀ ਚਲਾਉਂਦਾ ਸੀ। ਪੁਲਸ ਨੇ ਉਸ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਲਿਆ ਹੈ, ਜਿਸ ਤੋਂ ਇਸ ਘਟਨਾ ਦੀ ਉਨ੍ਹਾਂ ਨੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਚੋਣਾਂ ਵਾਲੇ ਦਿਨ ਵੱਡੀ ਵਾਰਦਾਤ: ਨਸ਼ੇੜੀ ਵਿਅਕਤੀ ਨੇ ਪੁਜਾਰੀ ਦਾ ਰਾਡ ਮਾਰ ਕੀਤਾ ਕਤਲ


rajwinder kaur

Content Editor

Related News