ਛਾਉਣੀ ਮੁਹੱਲਾ ਬਿਜਲੀ ਘਰ ''ਚ ਖੜ੍ਹੇ ਬੁਲੇਟ ਮੋਟਰਸਾਈਕਲ ਨੂੰ ਲੱਗੀ ਅੱਗ

Tuesday, Sep 23, 2025 - 07:01 PM (IST)

ਛਾਉਣੀ ਮੁਹੱਲਾ ਬਿਜਲੀ ਘਰ ''ਚ ਖੜ੍ਹੇ ਬੁਲੇਟ ਮੋਟਰਸਾਈਕਲ ਨੂੰ ਲੱਗੀ ਅੱਗ

ਲੁਧਿਆਣਾ (ਖ਼ੁਰਾਨਾ): ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਿਟੀ ਵੈਸਟ ਡਵੀਜ਼ਨ ਦੇ ਅਧੀਨ ਪੈਂਦੇ ਛਾਉਣੀ ਮੁਹੱਲਾ ਬਿਜਲੀ ਘਰ ਵਿਚ ਤਾਇਨਾਤ ਐੱਸ. ਡੀ. ਓ. ਸ਼ਿਵ ਕੁਮਾਰ ਨੂੰ ਮਿਲਣ ਪਹੁੰਚੇ ਬਾਈਕ ਸਵਾਰ ਵਿਨੇ ਵਰਮਾ ਵੱਲੋਂ ਦਫ਼ਤਰ ਵਿਚ ਖੜ੍ਹੀ ਕੀਤੀ ਗਈ ਬੁਲਟ ਮੋਟਰਸਾਈਕਲ ਨੂੰ ਅੱਗ ਲੱਗ ਗਈ, ਜਿਸ ਕਾਰਨ ਬਾਈਕ ਦੀ ਸੀਟ ਤੇ ਟਾਇਰ ਆਦਿ ਸੜ ਕੇ ਸੁਆਹ ਹੋ ਗਏ। 

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਬਾਈਕ ਦੇ ਮਾਲਕ ਵਿਨੇ ਵਰਮਾ ਨੇ ਦੱਸਿਆ ਕਿ ਉਹ ਸਮਰਾਲਾ ਚੌਕ ਨੇੜੇ ਪੈਂਦੇ ਕਸ਼ਮੀਰ ਨਗਰ ਇਲਾਕੇ ਵਿਚ ਰਹਿੰਦੇ ਹਨ ਤੇ ਪ੍ਰਾਈਵੇਟ ਨੌਕਰੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਹ ਬਿਜਲੀ ਵਿਭਾਗ ਨਾਲ ਸਬੰਧਤ ਕਿਸੇ ਕੰਮ ਲਈ ਐੱਸ. ਡੀ. ਓ. ਸ਼ਿਵ ਕੁਮਾਰ ਨੂੰ ਮਿਲਣ ਪਹੁੰਚੇ ਸੀ। ਜਿਉਂ ਹੀ ਉਹ ਵਾਪਸ ਪਰਤਣ ਲੱਗੇ ਤਾਂ ਬਾਈਕ ਸਟਾਰਟ ਕਰਦਿਆਂ ਹੀ ਅੱਗ ਦੀਆਂ ਭਿਆਨਕ ਲਪਟਾਂ ਨੇ ਬਾਈਕ ਨੂੰ ਆਪਣੀ ਲਪੇਟ ਵਿਚ ਲੈ ਲਿਆ ਤੇ ਵੇਖਦੇ ਹੀ ਵੇਖਦੇ ਬਾਈਕ ਸੜ ਗਈ। 

ਇਹ ਖ਼ਬਰ ਵੀ ਪੜ੍ਹੋ - ਗਿਆਨੀ ਹਰਪ੍ਰੀਤ ਸਿੰਘ ਨੂੰ ਸੁਖਬੀਰ ਸਿੰਘ ਬਾਦਲ ਦਾ ਮੋੜਵਾਂ ਜਵਾਬ (ਵੀਡੀਓ)

ਵਿਨੈ ਵਰਮਾ ਨੇ ਦੱਸਿਆ ਕਿ ਇਕ ਹਫ਼ਤਾ ਪਹਿਲਾਂ ਹੀ ਉਸ ਨੇ ਏਜੰਸੀ ਤੋਂ ਆਪਣੀ ਬੁਲੇਟ ਮੋਟਰਸਾਈਕਲ ਦੀ ਸਰਵਿਸ ਕਰਵਾਈ ਸੀ ਅਤੇ ਜਦੋਂ ਉਸ ਨੂੰ ਕੋਈ ਮੁਸ਼ਕਲ ਆਈ ਤਾਂ ਉਸ ਨੇ ਏਜੰਸੀ ਮੈਨੇਜਰ ਨਾਲ ਸੰਪਰਕ ਕੀਤਾ, ਪਰ ਉਸ ਦੀ ਸ਼ਿਕਾਇਤ ਨਹੀਂ ਸੁਣੀ ਗਈ। ਉਸ ਨੇ ਦੋਸ਼ ਲਗਾਇਆ ਹੈ ਕਿ ਏਜੰਸੀ ਦੇ ਕਰਮਚਾਰੀਆਂ ਦੀ ਲਾਪਰਵਾਹੀ ਕਾਰਨ ਉਸ ਦੀ ਬੁਲੇਟ ਮੋਟਰਸਾਈਕਲ ਨੂੰ ਅੱਗ ਲੱਗ ਗਈ, ਜਿਸ ਕਾਰਨ ਉਸ ਨੂੰ ਭਾਰੀ ਵਿੱਤੀ ਨੁਕਸਾਨ ਹੋਇਆ। ਉਸ ਨੇ ਨੁਕਸਾਨ ਦੀ ਭਰਪਾਈ ਲਈ ਸਬੰਧਤ ਏਜੰਸੀ ਦੇ ਮੈਨੇਜਰ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਖਪਤਕਾਰ ਅਦਾਲਤ ਦਾ ਦਰਵਾਜ਼ਾ ਖੜਕਾਉਣ ਦਾ ਦਾਅਵਾ ਕੀਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News